Site icon TheUnmute.com

Weather: ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ

Rain

18 ਅਕਤੂਬਰ 2024: ਦੱਖਣੀ-ਪੱਛਮੀ ਮਾਨਸੂਨ ਦੇ ਪਿੱਛੇ ਹਟਣ ਤੋਂ ਬਾਅਦ ਹੁਣ ਉੱਤਰ-ਪੂਰਬੀ ਮਾਨਸੂਨ ਸਰਗਰਮ ਹੋ ਗਿਆ ਹੈ। ਅੰਡੇਮਾਨ ਸਾਗਰ ‘ਚ ਚੱਕਰਵਾਤੀ ਤੂਫਾਨ ਬਣਨ ਦਾ ਖਤਰਾ ਹੈ, ਜਿਸ ਕਾਰਨ ਦੱਖਣੀ ਭਾਰਤੀ ਰਾਜਾਂ ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ‘ਚ ਅਗਲੇ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤ ਮੌਸਮ ਵਿਭਾਗ (IMD) ਦੀ ਤਾਜ਼ਾ ਰਿਪੋਰਟ ਮੁਤਾਬਕ ਦੋ ਦਿਨ ਮੁੰਬਈ ਅਤੇ ਕੋਲਕਾਤਾ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਠੰਡ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਗਿਆ ਹੈ।

 

ਆਈਐਮਡੀ ਨੇ ਅਗਲੇ ਹਫ਼ਤੇ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਹੈ, ਜੋ 23 ਜਾਂ 24 ਅਕਤੂਬਰ ਨੂੰ ਓਡੀਸ਼ਾ ਜਾਂ ਪੱਛਮੀ ਬੰਗਾਲ ਦੇ ਤੱਟ ਨਾਲ ਟਕਰਾ ਸਕਦਾ ਹੈ। ਇਸ ਤੂਫਾਨ ਦੇ ਪ੍ਰਭਾਵ ਕਾਰਨ ਮੱਛੀਆਂ ਫੜਨ ਅਤੇ ਸਮੁੰਦਰੀ ਗਤੀਵਿਧੀਆਂ ਨੂੰ ਰੋਕਣ ਦੀ ਸਲਾਹ ਦਿੱਤੀ ਗਈ ਹੈ।

Exit mobile version