fog

Weather Update: ਬਦਲਿਆ ਮੌਸਮ, ਠੰਡ ਨੇ ਫੜ੍ਹਿਆ ਜ਼ੋਰ, ਪਈ ਸੰਘਣੀ ਧੁੰਦ

18 ਦਸੰਬਰ 2025:  ਮੌਸਮ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਅਤੇ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ, ਜਿਸ ਨਾਲ ਦੁਪਹਿਰ ਵੇਲੇ ਵੀ ਠੰਢ ਪੈ ਰਹੀ ਹੈ। ਪਿਛਲੇ ਦੋ ਤੋਂ ਤਿੰਨ ਦਿਨਾਂ ਪਹਾੜਾਂ ਵਿੱਚ ਹੋਈ ਬਰਫ਼ਬਾਰੀ (snowfall) ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਬੱਦਲ ਅਤੇ ਸੂਰਜ ਨੇ ਲੁਕਣਮੀਟੀ ਖੇਡਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਸ਼ਾਮ ਤੋਂ ਪਹਿਲਾਂ ਠੰਢ ਹੋਰ ਵੀ ਸਪੱਸ਼ਟ ਹੋ ਗਈ ਹੈ।

ਭਾਰਤ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ (chandigarh) ਨੇ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 18 ਅਤੇ 19 ਦਸੰਬਰ ਲਈ ਸੰਤਰੀ ਅਲਰਟ ਅਤੇ 20 ਦਸੰਬਰ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਦੇ ਉੱਪਰਲੇ ਹਿੱਸਿਆਂ ਵਿੱਚ ਹੋਈ ਬਰਫ਼ਬਾਰੀ ਸਿੱਧੇ ਤੌਰ ‘ਤੇ ਪੰਜਾਬ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਰਹੀ ਹੈ।

ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਦੋਂ ਕਿ ਅੰਮ੍ਰਿਤਸਰ ਸਰਹੱਦੀ ਖੇਤਰ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕਿਆਂ ਹੁਸ਼ਿਆਰਪੁਰ ਵਿੱਚ ਤਾਪਮਾਨ 7 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 2 ਡਿਗਰੀ ਘੱਟ ਮੰਨਿਆ ਜਾਂਦਾ ਹੈ। ਅਗਲੇ 2-3 ਦਿਨਾਂ ਤੱਕ ਧੁੰਦ ਦੀ ਤੀਬਰਤਾ ਵਧੇਗੀ ਜਿਸ ਕਾਰਨ ਦੁਪਹਿਰ ਵੇਲੇ ਠੰਢ ਵਧੇਗੀ।

Read More: Punjab Weather Latest Update: ਸੰਘਣੀ ਧੁੰਦ ‘ਚ ਘਿਰਿਆ ਪੰਜਾਬ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਵਿਦੇਸ਼

Scroll to Top