Rain Alert

Weather update: ਪੰਜਾਬ ‘ਚ ਧੁੰਦ ਦਾ Alert ! 4 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ,15 ਨਵੰਬਰ 2024 : ਪੰਜਾਬ (punjab) ਦੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਪਹਾੜਾਂ ‘ਤੇ ਬਰਫਬਾਰੀ (snowfall) ਤੋਂ ਬਾਅਦ ਹੁਣ ਚੰਡੀਗੜ੍ਹ (chandigarh) ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ (weather department) ਅਨੁਸਾਰ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ (rain) ਹੋਣ ਦੀ ਸੰਭਾਵਨਾ ਹੈ। ਮੌਸਮ ਨੂੰ ਦੇਖਦੇ ਹੋਏ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ| ਅਜਿਹੇ ‘ਚ ਘਰ ਤੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਅਤੇ ਵੱਧ ਰਹੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਹੈ।

ਵਿਭਾਗ ਦਾ ਕਹਿਣਾ ਹੈ ਕਿ 17 ਨਵੰਬਰ ਤੱਕ ਪੰਜਾਬ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਦੱਖਣੀ ਤਾਮਿਲਨਾਡੂ ਨੇੜੇ ਸਮੁੰਦਰ ਵਿੱਚ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇਸ ਤੋਂ ਇਲਾਵਾ ਉੱਤਰੀ ਅਫਗਾਨਿਸਤਾਨ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜੋ ਪਾਕਿਸਤਾਨ ਦੇ ਉਪਰਲੇ ਵਾਯੂਮੰਡਲ ‘ਚ ਵੀ ਚੱਕਰਵਾਤ ਦਾ ਰੂਪ ਲੈ ਰਿਹਾ ਹੈ। ਇਸ ਕਾਰਨ ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਵਧਣ ਜਾ ਰਹੀ ਹੈ।

Scroll to Top