Site icon TheUnmute.com

Weather Update: ਇਨ੍ਹਾਂ ਰਾਜਾਂ ‘ਚ ਹੋਵੇਗੀ ਬਾਰਿਸ਼, ਵਧੇਗੀ ਹੋਰ ਠੰਡ

26 ਦਸੰਬਰ 2024: ਦਸੰਬਰ (december) ਦੇ ਅੰਤ ‘ਚ ਠੰਡ(winter) ਨੇ ਪੂਰੇ ਦੇਸ਼ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਸੀਤ ਲਹਿਰ, ਸੰਘਣੀ ਧੁੰਦ(fog) ਅਤੇ ਬਰਫਬਾਰੀ (snowfall) ਨੇ ਉੱਤਰੀ ਅਤੇ ਮੱਧ ਭਾਰਤ ਦੇ ਕਈ ਖੇਤਰਾਂ ਵਿੱਚ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ, ਹਰਿਆਣਾ, (punjab haryana) ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਵੀ ਤਾਪਮਾਨ 10 ਡਿਗਰੀ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸ਼੍ਰੀਨਗਰ(jammu and kashmir shrinagar) ‘ਚ ਬਰਫਬਾਰੀ ਕਾਰਨ ਪਾਰਾ ਮਨਫੀ 6 ਡਿਗਰੀ ਤੱਕ ਡਿੱਗ ਗਿਆ ਹੈ।

ਹਿਮਾਚਲ ‘ਚ ਬਰਫਬਾਰੀ ਕਾਰਨ ਹਾਈਵੇਅ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਫ਼ਬਾਰੀ ਕਾਰਨ 3 ਨੈਸ਼ਨਲ ਹਾਈਵੇਅ ਅਤੇ 134 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਲਾਹੌਲ-ਸਪੀਤੀ ਜ਼ਿਲ੍ਹੇ ਦੇ ਤਾਬੋ ਦਾ ਤਾਪਮਾਨ ਮਨਫ਼ੀ 10.6 ਡਿਗਰੀ ਦਰਜ ਕੀਤਾ ਗਿਆ ਹੈ। ਲਾਹੌਲ-ਸਪੀਤੀ ‘ਚ ਬਰਫਬਾਰੀ ਕਾਰਨ 100 ਤੋਂ ਜ਼ਿਆਦਾ ਸੈਲਾਨੀ ਵਾਹਨ ਫਸ ਗਏ ਹਨ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ।

ਇਨ੍ਹਾਂ ਰਾਜਾਂ ਵਿੱਚ ਬਾਰਿਸ਼ ਹੋਵੇਗੀ

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮੀ ਅਤੇ ਪੱਛਮੀ-ਕੇਂਦਰੀ ਖੇਤਰ ‘ਚ ਘੱਟ ਦਬਾਅ ਵਾਲਾ ਖੇਤਰ ਸਰਗਰਮ ਹੈ। ਇਸ ਦਾ ਅਸਰ ਦੱਖਣੀ ਆਂਧਰਾ ਪ੍ਰਦੇਸ਼ ਅਤੇ ਉੱਤਰੀ ਤਾਮਿਲਨਾਡੂ ਦੇ ਤੱਟੀ ਖੇਤਰਾਂ ‘ਤੇ ਦਿਖਾਈ ਦੇਵੇਗਾ।

26 ਦਸੰਬਰ ਨੂੰ ਮੀਂਹ ਦੀ ਸੰਭਾਵਨਾ:

ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ।
-ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਿਜਲੀ ਚਮਕਣ ਦੀ ਸੰਭਾਵਨਾ।

ਮਛੇਰਿਆਂ ਨੂੰ ਸਮੁੰਦਰ ‘ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਤੇਜ਼ ਹਵਾਵਾਂ ਅਤੇ ਖਰਾਬ ਮੌਸਮ ਉਨ੍ਹਾਂ ਲਈ ਖਤਰਾ ਪੈਦਾ ਕਰ ਸਕਦੇ ਹਨ।

ਸਖ਼ਤ ਠੰਡ ਅਤੇ ਧੁੰਦ ਦਾ ਕਹਿਰ

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਲੋਕਾਂ ਨੂੰ ਠੰਡ ਤੋਂ ਬਚਣ ਲਈ ਉਪਾਅ ਕਰਨੇ ਚਾਹੀਦੇ ਹਨ ਅਤੇ ਯਾਤਰਾ ਦੌਰਾਨ ਸਾਵਧਾਨ ਰਹਿਣਾ ਚਾਹੀਦਾ ਹੈ।

READ MORE: Weather: ਪੰਜਾਬ, ਦਿੱਲੀ, ਹਿਮਾਚਲ, ਰਾਜਸਥਾਨ ‘ਚ ਧੁੰਦ ਨੇ ਮੁੜ ਦਿੱਤੀ ਦਸਤਕ

Exit mobile version