Rain

Weather Update: ਅਗਲੇ ਦੋ ਦਿਨਾਂ ‘ਚ ਹੋ ਸਕਦੀ ਬਾਰਿਸ਼, ਮੌਸਮ ਵਿਭਾਗ ਨੇ ਕਰਤਾ ਅਲਰਟ

8 ਦਸੰਬਰ 2024: ਅੱਜ ਦੇਸ਼ ਭਰ ਵਿੱਚ ਮੌਸਮ (weather) ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਦਿੱਲੀ-ਐਨਸੀਆਰ (delhi ncr) ਨੂੰ ਛੱਡ ਕੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ (cold) ਵਧ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹਿੰਦੀ ਹੈ। ਦੱਖਣੀ ਭਾਰਤ ‘ਚ ਬਾਰਿਸ਼ (rain) ਜਾਰੀ ਹੈ ਜਦਕਿ ਦਿੱਲੀ ‘ਚ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ ਹੈ ਪਰ ਨਾ ਤਾਂ ਸੰਘਣੀ ਧੁੰਦ ਹੈ ਅਤੇ ਨਾ ਹੀ ਬਾਰਿਸ਼ ਦੀ ਕੋਈ ਸੰਭਾਵਨਾ ਹੈ। ਦਿੱਲੀ ‘ਚ ਖੁਸ਼ਕ ਮੌਸਮ ਅਤੇ ਹਲਕੀ ਸੀਤ ਲਹਿਰ ਕਾਰਨ ਗੁਲਾਬੀ ਠੰਡ ਪੈ ਰਹੀ ਹੈ।

ਮੌਸਮ ਵਿਭਾਗ ਅਨੁਸਾਰ 7 ਦਸੰਬਰ ਦੀ ਰਾਤ ਨੂੰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ 2-3 ਦਿਨਾਂ ‘ਚ ਬਾਰਿਸ਼ ਅਤੇ ਠੰਡ ਵਧਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਵੀ ਹੋ ਸਕਦੀ ਹੈ ਜਿਸ ਨਾਲ ਠੰਡ ਦਾ ਪ੍ਰਭਾਵ ਵਧੇਗਾ। ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ ਜਦਕਿ ਕੁਝ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ।

ਬੰਗਾਲ ਦੀ ਖਾੜੀ ਵਿੱਚ ਇੱਕ ਹੋਰ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ ਜੋ ਸ਼੍ਰੀਲੰਕਾ ਦੇ ਨੇੜੇ 12 ਦਸੰਬਰ ਤੱਕ ਤੂਫਾਨ ਵਿੱਚ ਬਦਲ ਸਕਦਾ ਹੈ। ਇਸ ਦਾ ਪ੍ਰਭਾਵ ਤਾਮਿਲਨਾਡੂ, ਪੁਡੂਚੇਰੀ, ਕੇਰਲ, ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਰੂਪ ਵਿੱਚ ਹੋਵੇਗਾ। ਮਛੇਰਿਆਂ ਨੂੰ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਨਾ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।

ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਅਸਾਮ, ਮੇਘਾਲਿਆ ਅਤੇ ਉੱਤਰ-ਪੂਰਬੀ ਰਾਜ ਧੁੰਦ ਅਤੇ ਸੀਤ ਲਹਿਰ ਨਾਲ ਪ੍ਰਭਾਵਿਤ ਹੋਣਗੇ। 9 ਦਸੰਬਰ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਵੀ ਮੀਂਹ ਪੈ ਸਕਦਾ ਹੈ ਅਤੇ ਤਾਪਮਾਨ 7 ਡਿਗਰੀ ਦੇ ਆਸਪਾਸ ਰਹੇਗਾ। ਦਿੱਲੀ ‘ਚ 15 ਦਸੰਬਰ ਤੋਂ ਠੰਡ ਹੋਰ ਵਧ ਸਕਦੀ ਹੈ।

READ MORE: Weather: ਭਾਰਤੀ ਮੌਸਮ ਵਿਭਾਗ ਅਨੁਸਾਰ ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ‘ਚ ਠੰਢ ਦਾ ਪ੍ਰਭਾਵ ਹੋ ਸਕਦਾ ਹੋਰ ਤੇਜ਼

Scroll to Top