ammu and Kashmir snowfall

Weather update: ਬਰਫ਼ਬਾਰੀ ਨੇ ਵਧਾਇਆ ਮੁਸ਼ਕਲਾਂ, ਹਿਮਾਚਲ ਪ੍ਰਦੇਸ਼ ‘ਚ 87 ਸੜਕਾਂ ਬੰਦ

10 ਦਸੰਬਰ 2024: ਜੰਮੂ-ਕਸ਼ਮੀਰ ਅਤੇ ਹੋਰ ਪੱਛਮੀ ਹਿਮਾਲੀਅਨ(Heavy snowfall in Jammu and Kashmir and other western Himalayan states)  ਰਾਜਾਂ ‘ਚ ਭਾਰੀ ਬਰਫਬਾਰੀ ਕਾਰਨ ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ (snowfall in the mountains) ਠੰਡ ਵਧ ਗਈ ਹੈ। ਦੱਸ ਦੇਈਏ ਕਿ ਪਹਾੜਾਂ ‘ਤੇ ਬਰਫਬਾਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਉਥੇ ਹੀ ਜਦ ਗੱਲ ਕਰੀਏ ਕਈ ਥਾਵਾਂ ਦੀ ਤਾਂ ਉੱਥੇ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਵਿੱਚ 87 ਸੜਕਾਂ (Himachal Pradesh due to snowfall) ਬੰਦ ਕਰਨੀਆਂ ਪਈਆਂ। ਬਰਫ਼ ਵਿੱਚ ਕਾਰ ਤਿਲਕਣ ਕਾਰਨ ਦਿੱਲੀ ਦੇ ਇੱਕ ਸੈਲਾਨੀ ਸਣੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜੰਮੂ-ਕਸ਼ਮੀਰ ਵਿੱਚ ਵੀ ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ।

ਪਹਾੜਾਂ ਵਿੱਚ ਬਰਫ਼ਬਾਰੀ ਅਤੇ ਇੱਕ ਦਿਨ ਪਹਿਲਾਂ ਹੋਈ ਬਾਰਿਸ਼ ਕਾਰਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਠੰਡ ਵਧ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢ ਹੋਰ ਵਧ ਸਕਦੀ ਹੈ। ਸੋਮਵਾਰ ਨੂੰ ਦਿੱਲੀ ਦੇ ਘੱਟੋ-ਘੱਟ ਤਾਪਮਾਨ ‘ਚ ਥੋੜ੍ਹਾ ਵਾਧਾ ਹੋਇਆ ਪਰ ਵੱਧ ਤੋਂ ਵੱਧ ਤਾਪਮਾਨ ‘ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅਗਲੇ ਤਿੰਨ ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ 8 ਤੋਂ 12 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਕੜਾਕੇ ਦੀ ਠੰਢ ਮਹਿਸੂਸ ਕੀਤੀ ਜਾ ਸਕਦੀ ਹੈ।

ਬਰਫਬਾਰੀ ਦਾ ਪ੍ਰਭਾਵ

ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ‘ਚ ਸੋਮਵਾਰ ਨੂੰ 6.7 ਸੈਂਟੀਮੀਟਰ ਤੱਕ ਬਰਫਬਾਰੀ ਹੋਈ। ਗੁਲਮਰਗ, ਸੋਨਮਰਗ ਅਤੇ ਦੁੱਧਪਥਰੀ ਵਰਗੇ ਖੇਤਰ ਬਰਫ ਨਾਲ ਢੱਕੇ ਹੋਏ ਹਨ। ਬਰਫਬਾਰੀ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਅਤੇ ਕਈ ਹੋਰ ਰਸਤੇ ਬੰਦ ਕਰ ਦਿੱਤੇ ਗਏ ਹਨ। ਜੰਮੂ-ਕਸ਼ਮੀਰ ਵਿੱਚ ਬਾਂਦੀਪੋਰਾ-ਗੁਰੇਜ਼ ਅਤੇ ਕੁਪਵਾੜਾ-ਤੰਗਧਾਰ ਸੜਕਾਂ ਵੀ ਵਿਘਨ ਪਈਆਂ ਹਨ। ਲੇਹ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 12.8 ਡਿਗਰੀ ਦਰਜ ਕੀਤਾ ਗਿਆ।

ਹਿਮਾਚਲ ‘ਚ ਬਰਫਬਾਰੀ ਅਤੇ ਸੜਕਾਂ ਬੰਦ ਹਨ

ਹਿਮਾਚਲ ਪ੍ਰਦੇਸ਼ ਦੇ ਕੁਫਰੀ ਅਤੇ ਲਾਹੌਲ ‘ਚ ਸੋਮਵਾਰ ਦੁਪਹਿਰ ਨੂੰ ਬਰਫਬਾਰੀ ਹੋਈ। ਇਸ ਕਾਰਨ ਅਟਲ ਸੁਰੰਗ ਰੋਹਤਾਂਗ ਨੂੰ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਸਿਰਫ਼ ਚਾਰ ਪਹੀਆ ਵਾਹਨਾਂ ਨੂੰ ਹੀ ਚੱਲਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਬਰਫਬਾਰੀ ਕਾਰਨ 15 ਸੜਕਾਂ ਅਤੇ 18 ਟਰਾਂਸਫਾਰਮਰ ਠੱਪ ਹੋ ਗਏ ਹਨ। ਸ਼ਿਮਲਾ ਦੇ ਉਪਰਲੇ ਇਲਾਕਿਆਂ ਵਿਚ ਦੁਪਹਿਰ ਬਾਅਦ ਆਵਾਜਾਈ ਬਹਾਲ ਹੋ ਗਈ ਪਰ ਮਨਾਲੀ ਅਤੇ ਲਾਹੌਲ ਨਾਲ ਸੰਪਰਕ ਅਜੇ ਵੀ ਕੱਟਿਆ ਹੋਇਆ ਹੈ। ਮੌਸਮ ਵਿਭਾਗ ਨੇ ਮੰਗਲਵਾਰ ਤੋਂ ਸੂਬੇ ‘ਚ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਠੰਡ ਤੋਂ ਕੁਝ ਰਾਹਤ ਮਿਲ ਸਕਦੀ ਹੈ।

READ MORE: Himalayas: ਬਰਫ਼ ਦੀ ਚਾਦਰ ਪਿਛਲੇ ਛੇ ਸਾਲਾਂ ‘ਚ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚੀ

Scroll to Top