Weather Alerts

Weather update: ਅਗਲੇ 7 ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ, ਬਰਫ਼ਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ

30 ਨਵੰਬਰ 2024: ਪੰਜਾਬ-ਚੰਡੀਗੜ੍ਹ (punjab and chandigarh) ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ (weather department) ਅਨੁਸਾਰ ਅੱਜ ਮੌਸਮ(weather)  ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜੋ ਅਗਲੇ 7 ਦਿਨਾਂ ਤੱਕ ਇਸੇ ਤਰ੍ਹਾਂ ਰਹੇਗਾ। ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ (rain) ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਦਸੰਬਰ ਵਿੱਚ ਪੰਜਾਬ ਵਿੱਚ ਕੜਾਕੇ ਦੀ ਠੰਢ(winter)  ਵਧ ਸਕਦੀ ਹੈ।

 

ਚੰਡੀਗੜ੍ਹ ਨਾਲੋਂ ਪੰਜਾਬ ਵਿੱਚ ਪ੍ਰਦੂਸ਼ਣ ਵੱਧ 
ਜੇਕਰ ਏਅਰ ਕੁਆਲਿਟੀ ਇੰਡੈਕਸ (AQI) ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਚੰਡੀਗੜ੍ਹ ਨਾਲੋਂ ਜ਼ਿਆਦਾ ਪ੍ਰਦੂਸ਼ਣ ਹੈ। ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਅਤੇ ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ 200 ਨੂੰ ਪਾਰ ਕਰ ਗਿਆ ਹੈ, ਜਦਕਿ ਬਾਕੀ ਸ਼ਹਿਰਾਂ ਵਿੱਚ ਇਹ 100 ਤੋਂ 200 ਦੇ ਵਿਚਕਾਰ ਹੈ। ਜਦਕਿ ਚੰਡੀਗੜ੍ਹ ਦਾ AQI 200 ਤੋਂ ਹੇਠਾਂ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਿਹਾ ਹੈ, ਜਿਸ ਕਾਰਨ ਠੰਡ ਹੋਰ ਵਧੇਗੀ।

 

ਬੱਚਿਆਂ ਪ੍ਰਤੀ ਹੁਣ ਤੋਂ ਹੀ ਸਾਵਧਾਨੀ ਵਰਤਣ ਦੀ ਲੋੜ
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤੋਂ ਹੀ ਬੱਚਿਆਂ ਪ੍ਰਤੀ ਸਾਵਧਾਨੀ ਵਰਤਣ ਦੀ ਲੋੜ ਹੈ। ਸਵੇਰ ਅਤੇ ਸ਼ਾਮ ਨੂੰ ਬੱਚਿਆਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਸਮ ‘ਚ ਜ਼ੁਕਾਮ, ਬੁਖਾਰ ਜਾਂ ਹੋਰ ਬੀਮਾਰੀਆਂ ਵਿਅਕਤੀ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ, ਇਸ ਲਈ ਬਚਾਅ ਕਰਨਾ ਬਹੁਤ ਜ਼ਰੂਰੀ ਹੈ। ਬੱਚਿਆਂ ਦੀ ਛਾਤੀ ਨੂੰ ਗਰਮ ਰੱਖਣ ਲਈ ਉਨ੍ਹਾਂ ਨੂੰ ਆਪਣੇ ਕੱਪੜਿਆਂ ਦੇ ਹੇਠਾਂ ਵਾਰਮਰ ਪਹਿਨਣੇ ਚਾਹੀਦੇ ਹਨ। ਤਾਪਮਾਨ ‘ਚ ਅੰਤਰ ਹੋਣ ਕਾਰਨ ਲੋਕ ਦੁਪਹਿਰ ਨੂੰ ਗਰਮ ਕੱਪੜੇ ਉਤਾਰ ਕੇ ਸ਼ਾਮ ਨੂੰ ਉਸੇ ਤਰ੍ਹਾਂ ਬਾਹਰ ਨਿਕਲ ਜਾਂਦੇ ਹਨ। ਅਜਿਹੀ ਲਾਪਰਵਾਹੀ ਬਿਮਾਰੀਆਂ ਨੂੰ ਸੱਦਾ ਦਿੰਦੀ ਹੈ।

 

Scroll to Top