2 ਦਸੰਬਰ 2024: ਪਹਾੜੀ ਇਲਾਕਿਆਂ ‘ਚ ਹੋ ਰਹੀ ਬਰਫਬਾਰੀ(snowfall) ਦਾ ਪੰਜਾਬ-ਚੰਡੀਗੜ੍ਹ (punjab and chandigarh) ਦੇ ਮੌਸਮ ‘ਤੇ ਵੀ ਅਸਰ ਪੈ ਰਿਹਾ ਹੈ। ਦਰਅਸਲ, ਮੌਸਮ ਵਿਭਾਗ (weather department) ਨੇ ਪੰਜਾਬ ਵਿੱਚ ਵੀ ਆਉਣ ਵਾਲੇ ਕੁਝ ਦਿਨਾਂ ਵਿੱਚ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਵਿਭਾਗ ਮੁਤਾਬਕ ਆਉਣ ਵਾਲੇ 7 ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੌਸਮ ਖੁਸ਼ਕ ਰਹੇਗਾ ਅਤੇ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਚੰਡੀਗੜ੍ਹ ‘ਚ ਅੱਜ ਹਲਕੀ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਦੂਜੇ ਪਾਸੇ ਅੱਜ ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ ਵਿੱਚ ਹਲਕੀ ਧੁੰਦ ਛਾਈ ਰਹੇਗੀ।
ਜੇਕਰ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਪੰਜਾਬ-ਹਰਿਆਣਾ ਤੋਂ ਆਉਂਦੀਆਂ ਪ੍ਰਦੂਸ਼ਿਤ ਹਵਾਵਾਂ ਕਾਰਨ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਵਧਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਮੰਡੀ ਗੋਬਿੰਦਗੜ੍ਹ ਹੈ, ਜਿੱਥੇ AQI 211 ਤੱਕ ਪਹੁੰਚ ਗਿਆ ਹੈ ਜਦੋਂ ਕਿ ਬਠਿੰਡਾ ਅਤੇ ਰੂਪਨਗਰ ਵਿੱਚ AQI 100 ਤੋਂ ਘੱਟ ਦਰਜ ਕੀਤਾ ਗਿਆ ਹੈ।