12 ਅਕਤੂਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਤੋਂ ਬਾਅਦ ਮੌਸਮ ਬਦਲ ਗਿਆ ਹੈ। ਹੁਣ ਠੰਢ ਦਾ ਕਹਿਰ ਮਹਿਸੂਸ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 4.8 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 8.6 ਡਿਗਰੀ ਘੱਟ ਹੈ। ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ, ਪੰਜਾਬ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 12 ਤੋਂ 15 ਅਕਤੂਬਰ ਤੱਕ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਕੁਝ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਹਾਲਾਤਾਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ:
ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਮੀਂਹ ਦਾ ਅਲਰਟ




