27 ਜੁਲਾਈ 2025: ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਦੇ ਮੌਸਮ ਸਬੰਧੀ ਕੋਈ ਅਲਰਟ (alert) ਜਾਰੀ ਨਹੀਂ ਕੀਤਾ ਗਿਆ ਹੈ। ਅਨੁਮਾਨ ਹੈ ਕਿ ਹਿਮਾਚਲ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਥੋੜ੍ਹਾ ਘਟਿਆ ਹੈ।
IMD ਦੇ ਅਨੁਸਾਰ, ਪੰਜਾਬ (punjab) ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਤਾਪਮਾਨ 35 ਡਿਗਰੀ, ਲੁਧਿਆਣਾ ਵਿੱਚ 34.2 ਡਿਗਰੀ, ਪਟਿਆਲਾ (patiala) ਵਿੱਚ 36 ਡਿਗਰੀ ਅਤੇ ਪਠਾਨਕੋਟ ਵਿੱਚ 33.8 ਡਿਗਰੀ ਰਿਹਾ।ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਿਹਾ, ਫਿਰੋਜ਼ਪੁਰ ਵਿੱਚ ਸਿਰਫ਼ 3 ਮਿਲੀਮੀਟਰ ਅਤੇ ਮੋਗਾ ਵਿੱਚ 5.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
Read More: ਅਗਲੇ 2 ਦਿਨ ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਦੀ ਚੇਤਾਵਨੀ