Site icon TheUnmute.com

ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ, ਮੌਸਮ ਵਿਭਾਗ ਨੇ ਭਾਰੀ ਮੀਂਹ ਤੇ ਗੜੇਮਾਰੀ ਦੀ ਜਤਾਈ ਸੰਭਾਵਨਾ

Meteorological Department

ਚੰਡੀਗੜ੍ਹ, 27 ਫਰਵਰੀ 2024: ਮੌਸਮ ਵਿਭਾਗ (Meteorological Department) ਮੁਤਾਬਕ ਪੰਜਾਬ ਦਾ ਮੌਸਮ 1 ਮਾਰਚ ਤੋਂ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ (Meteorological Department) ਮੁਤਾਬਕ 1 ਮਾਰਚ ਤੋਂ 3 ਮਾਰਚ ਤੱਕ ਪੰਜਾਬ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜੇਕਰ ਭਾਰੀ ਮੀਂਹ ਅਤੇ ਗੜੇਮਾਰੀ ਹੁੰਦੀ ਹੈ ਤਾਂ ਕਿਸਾਨਾਂ ਦੀ ਫਸਲਾਂ ਨੁਕਸਾਨੀ ਜਾ ਸਕਦੀਆਂ ਹਨ |

ਮੌਸਮ ਵਿੱਚ ਆਏ ਬਦਲਾਅ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ 3 ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।

Exit mobile version