June 30, 2024 8:26 pm
Navjot Singh Sidhu

ਲੁਧਿਆਣਾ ਸ਼ਹਿਰ ‘ਚ ਨਵਜੋਤ ਸਿੰਘ ਸਿੱਧੂ ਦੇ ਲੱਗੇ ਸਵਾਗਤੀ ਬੋਰਡ

ਚੰਡੀਗੜ੍ਹ 24 ਜਨਵਰੀ 2023: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਜੋ ਕਿ ਰੋਡਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ, ਇਸਦੇ ਨਾਲ ਹੀ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਬਾਰੇ ਭਾਵੇਂ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ |

ਦੂਜੇ ਪਾਸੇ ਲੁਧਿਆਣਾ ਵਿੱਚ ਨਵਜੋਤ ਸਿੰਘ ਸਿੱਧੂ ਸਵਾਗਤੀ ਬੋਰਡ ਲਗਾਏ ਗਏ ਹਨ। ਸਵਾਗਤੀ ਬੋਰਡਾਂ ’ਤੇ ਉਨ੍ਹਾਂ ਦੀ ਫ਼ੋਟੋ ਤੋਂ ਇਲਾਵਾ ਨਿੱਜੀ ਸਕੱਤਰ ਸੁਰਿੰਦਰ ਡੱਲਾ ਦੀ ਵੀ ਫ਼ੋਟੋ ਲਗਾਈ ਗਈ ਹੈ। ਬੋਰਡਾਂ ਉੱਪਰ ਸਿੱਧੂ ਦੇ ਜਲਦ ਆਉਣ ਬਾਰੇ ਵੀ ਲਿਖਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਭਾਗ ਨੇ ਇਸ ਸਾਲ ਗਣਤੰਤਰ ਦਿਵਸ ਮੌਕੇ 52 ਕੈਦੀਆਂ ਨੂੰ ਰਿਹਾਅ ਕਰਨ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਸੀ। ਨਿਯਮਾਂ ਮੁਤਾਬਕ ਇਸ ਪ੍ਰਸਤਾਵ ਨੂੰ ਕੈਬਨਿਟ ਦੀ ਮਨਜ਼ੂਰੀ ਮਿਲਣੀ ਬਾਕੀ ਹੈ, ਜਿਸ ਤੋਂ ਬਾਅਦ ਰਾਜਪਾਲ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਹਨ।