Murshidabad

ਪੱਛਮੀ ਬੰਗਾਲ ਦੇ ਰਾਜਪਾਲ ਵੱਲੋਂ ਮੁਰਸ਼ਿਦਾਬਾਦ ਵਿਖੇ ਹਿੰਸਾ ਪੀੜਤਾਂ ਨਾਲ ਮੁਲਾਕਾਤ, ਕੇਂਦਰ ਸਰਕਾਰ ਨੂੰ ਭੇਜਣਗੇ ਰਿਪੋਰਟ

ਚੰਡੀਗੜ੍ਹ, 19 ਅਪ੍ਰੈਲ 2025: ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਅੱਜ ਮੁਰਸ਼ਿਦਾਬਾਦ (Murshidabad) ਪਹੁੰਚ ਕੇ ਹਿੰਸਾ ਪੀੜਤਾਂ ਨਾਲ ਮੁਲਾਕਾਤ ਕੀਤੀ ਹੈ। ਪੀੜਤਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਾਜਪਾਲ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਇੱਕ ਰਿਪੋਰਟ ਕੇਂਦਰ ਸਰਕਾਰ ਨੂੰ ਵੀ ਭੇਜਣਗੇ। ਰਾਜਪਾਲ ਤੋਂ ਇਲਾਵਾ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਟੀਮ ਵੀ ਅੱਜ ਮੁਰਸ਼ਿਦਾਬਾਦ ਪਹੁੰਚ ਗਈ ਹੈ।

ਹਿੰਸਾ ਦੇ ਪੀੜਤਾਂ ਨੂੰ ਮਿਲਣ ਤੋਂ ਬਾਅਦ ਰਾਜਪਾਲ ਸੀਵੀ ਆਨੰਦ ਬੋਸ ਨੇ ਕਿਹਾ ਕਿ ਪੀੜਤਾਂ ਨੇ ਜੋ ਵੀ ਸੁਝਾਅ ਜਾਂ ਮੰਗਾਂ ਕੀਤੀਆਂ ਹਨ, ਉਨ੍ਹਾਂ ‘ਤੇ ਵਿਚਾਰ ਕੀਤਾ ਜਾਵੇਗਾ। ਮੈਂ ਇਸ ਬਾਰੇ ਕੇਂਦਰ ਸਰਕਾਰ ਨੂੰ ਸੂਚਿਤ ਕਰਾਂਗਾ ਤਾਂ ਜੋ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਮੈਂ ਲੋਕਾਂ ਨੂੰ ਆਪਣਾ ਫ਼ੋਨ ਨੰਬਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਮੇਰੀ ਲੋੜ ਹੋਵੇ ਤਾਂ ਉਹ ਮੈਨੂੰ ਫ਼ੋਨ ਕਰਨ। ਉਨ੍ਹਾਂ ਕਿਹਾ ਕਿ ਅਸੀਂ ਪੀੜਤਾਂ ਦੇ ਸੰਪਰਕ ‘ਚ ਰਹਾਂਗੇ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਸ਼ਨੀਵਾਰ ਨੂੰ ਮੁਰਸ਼ਿਦਾਬਾਦ (Murshidabad) ਜ਼ਿਲ੍ਹੇ ਦੇ ਸ਼ਮਸ਼ੇਰਗੰਜ ਦੇ ਦੰਗਾ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਉਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਨਗੇ।

ਉਨ੍ਹਾਂ ਕਿਹਾ ਕਿ ਬੋਸ ਫਿਰ ਜ਼ਿਲ੍ਹੇ ਦੇ ਧੂਲਿਯਾਨ, ਸੂਤੀ ਅਤੇ ਜੰਗੀਪੁਰ ‘ਚ ਹਿੰਸਾ ਪ੍ਰਭਾਵਿਤ ਹੋਰ ਇਲਾਕਿਆਂ ਦਾ ਦੌਰਾ ਕਰਨਗੇ। ਇਨ੍ਹਾਂ ਮੁਸਲਿਮ ਬਹੁਲਤਾ ਵਾਲੇ ਇਲਾਕਿਆਂ ‘ਚ 8 ਤੋਂ 12 ਅਪ੍ਰੈਲ ਤੱਕ ਵਕਫ਼ ਐਕਟ ਵਿਰੁੱਧ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਭੜਕ ਉੱਠੀ। ਇਸ ਹਿੰਸਾ ‘ਚ ਘੱਟੋ-ਘੱਟ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਹਿੰਸਾ ਦੇ ਸਬੰਧ ‘ਚ 274 ਤੋਂ ਵੱਧ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Read More: West Bengal News: ਪੱਛਮੀ ਬੰਗਾਲ ਵਿਧਾਨ ਸਭਾ ‘ਚ ਭਾਰੀ ਹੰਗਾਮਾ, ਸੁਵੇਂਦੂ ਸਮੇਤ ਭਾਜਪਾ ਦੇ ਚਾਰ ਵਿਧਾਇਕ ਮੁਅੱਤਲ

Scroll to Top