West Bengal

West Bengal News: ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ (West Bengal) ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਇਕ ਰੇਲਵੇ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ ਹੈ, ਜਦਕਿ ਕਈ ਜਣੇ ਜ਼ਖਮੀ ਹੋਏ ਹਨ।

ਘਟਨਾ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਨੇੜਲੇ ਹਸਪਤਾਲਾਂ (West Bengal) ਵਿੱਚ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।

Scroll to Top