ਚੰਡੀਗੜ੍ਹ,15 ਅਪ੍ਰੈਲ 2024: ਪੱਛਮੀ ਬੰਗਾਲ ਵਿੱਚ ਹਿੰਸਾ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਮੁਰਸ਼ਿਦਾਬਾਦ (Murshidabad) ਦੇ ਡੀਆਈਜੀ ਮੁਕੇਸ਼ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਹਿੰਸਾ ਮਾਮਲੇ ‘ਚ ਤੁਰੰਤ ਕਾਰਵਾਈ ਨਾ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਚੋਣ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬਹਿਰਾਮਪੁਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਧੀਰ ਚੌਧਰੀ ਨੇ ਮੁਕੇਸ਼ ਖ਼ਿਲਾਫ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੀ ਸ਼ਿਕਾਇਤ ਸੀ ਕਿ ਆਈਪੀਐਸ ਅਧਿਕਾਰੀ “ਤ੍ਰਿਣਮੂਲ ਲਈ ਕੰਮ ਕਰ ਰਿਹਾ ਸੀ।” ਇਸ ਤੋਂ ਬਾਅਦ ਤਬਾਦਲਾ ਕਰ ਦਿੱਤਾ ਗਿਆ ਹੈ।