ਵੈਟਰਨਜ਼ ਡੇ

ਵੈਟਰਨਜ਼ ਡੇ ‘ਤੇ ਪੱਛਮੀ ਕਮਾਂਡ ਵੱਲੋਂ ਮੈਗਾ ਰੈਲੀ ਰਾਹੀਂ ਸਾਬਕਾ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ/ਅੰਮ੍ਰਿਤਸਰ 15 ਜਨਵਰੀ 2026: ਦੇਸ਼ ਪ੍ਰਤੀ ਜਜ਼ਬੇ, ਕੁਰਬਾਨੀ ਅਤੇ ਜੀਵਨ ਸਮਰਪਿਤ ਕਰਨ ਦੀ ਸੇਵਾ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਪੱਛਮੀ ਕਮਾਂਡ ਦੀ ਅਗਵਾਈ ਹੇਠ ਵਜਰਾ ਕੋਰ ਨੇ ਬੀਤੇ ਦਿਨ ਨੂੰ ਅੰਮ੍ਰਿਤਸਰ ਦੇ ਖਾਸਾ ਵਿਖੇ 10ਵਾਂ ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਮਨਾਇਆ ਗਿਆ। ਇਸ ਮੌਕੇ ਸਾਬਕਾ ਸੈਨਿਕਾਂ, ਬਹਾਦਰੀ ਪੁਰਸਕਾਰ ਜੇਤੂਆਂ, ਵੀਰ ਨਾਰੀਆਂ, ਰੱਖਿਆ ਬਲਾਂ ਦੇ ਪਰਿਵਾਰਾਂ ਅਤੇ ਵਿਧਵਾਵਾਂ ਦੀ ਅਦੁੱਤੀ ਭਾਵਨਾ ਅਤੇ ਨਿਰਸਵਾਰਥ ਯੋਗਦਾਨ ਦਾ ਸਨਮਾਨ ਕੀਤਾ।

ਜਿਕਰਯੋਗ ਹੈ ਕਿ ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਹਰ ਸਾਲ 14 ਜਨਵਰੀ ਨੂੰ ਭਾਰਤ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ਼, ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ ਦੀ ਸੇਵਾਮੁਕਤੀ ਦੀ ਯਾਦ ‘ਚ ਮਨਾਇਆ ਜਾਂਦਾ ਹੈ |

ਲੈਫਟੀਨੈਂਟ ਜਨਰਲ ਅਜੈ ਚਾਂਦਪੁਰੀਆ, ਏ.ਵੀ.ਐਸ.ਐਮ., ਵੀ.ਐਸ.ਐਮ., ਜੀ.ਓ.ਸੀ., ਵਜਰਾ ਕੋਰ ਨੇ ਆਰਮੀ ਕਮਾਂਡਰ, ਪੱਛਮੀ ਕਮਾਂਡ ਤਰਫੋਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਦੇਸ਼ ਪ੍ਰਤੀ ਬੇਮਿਸਾਲ ਸੇਵਾ ਅਤੇ ਕੁਰਬਾਨੀ ਲਈ ਧੰਨਵਾਦ ਕੀਤਾ ਅਤੇ ਹਮੇਸ਼ਾ ਆਪਣੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ, ਸਮਰਥਨ ਅਤੇ ਉਨ੍ਹਾਂ ਨਾਲ ਖੜ੍ਹੇ ਰਹਿਣ ਪ੍ਰਤੀ ਭਾਰਤੀ ਫੌਜ ਦੀ ਦ੍ਰਿੜ ਵਚਨਬੱਧਤਾ ਦੁਹਰਾਈ |

ਇਸ ਦੌਰਾ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ਰਾਸ਼ਟਰ ਨਿਰਮਾਣ ‘ਚ ਸਾਬਕਾ ਸੈਨਿਕਾਂ ਦੇ ਵੱਡਮੁੱਲੇ ਯੋਗਦਾਨ, ਖਾਸ ਕਰਕੇ ਪੰਜਾਬ ‘ਚ ਹਾਲ ਹੀ ‘ਚ ਆਏ ਹੜ੍ਹਾਂ ਦੌਰਾਨ ਉਨ੍ਹਾਂ ਦੀ ਬੇਮਿਸਾਲ ਭੂਮਿਕਾ ਦੀ ਸ਼ਲਾਘਾ ਕੀਤੀ |

ਇਸ ਮੌਕੇ 40 ਤੋਂ ਵੱਧ ਸ਼ਿਕਾਇਤ ਨਿਵਾਰਣ ਕਾਊਂਟਰਾਂ ਰਾਹੀਂ ਸਪਰਸ਼, ਪੈਨਸ਼ਨ, ਈ.ਸੀ.ਐਚ.ਐਸ., ਸੀ.ਐਸ.ਡੀ., ਪੁਨਰਵਾਸ ਅਤੇ ਭਲਾਈ ਸਬੰਧੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਬਾਰੇ ਮੌਕੇ ‘ਤੇ ਸਹਾਇਤਾ ਪ੍ਰਦਾਨ ਕੀਤੀ ਜੋ ਕਿ ਫੌਜ ਦੀ ਆਪਣੇ ਪਰਿਵਾਰ ਦੇ ਸਨਮਾਨ ਅਤੇ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ |

ਮਾਹਰ ਓਪੀਡੀ ਰਾਹੀਂ ਵਿਆਪਕ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਅਤੇ ਸਿਹਤ ਸੰਭਾਲ ਸਬੰਧੀ ਲਾਭਾਂ, ਭਲਾਈ ਸਕੀਮਾਂ ਅਤੇ ਸੇਵਾਮੁਕਤੀ ਤੋਂ ਬਾਅਦ ਰੁਜ਼ਗਾਰ ਦੇ ਮੌਕਿਆਂ ‘ਤੇ ਕੇਂਦ੍ਰਿਤ ਜਾਗਰੂਕਤਾ ਪਹਿਲਕਦਮੀਆਂ ਵੀ ਕੀਤੀਆਂ।

ਇਸ ਰੈਲੀ ‘ਚ ਕਰੀਬ 2,500 ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਤੌਰ ‘ਤੇ ਹਿੱਸਾ ਲਿਆ ਜਦਕਿ ਪੱਛਮੀ ਕਮਾਂਡ ਦੇ ਅਧੀਨ ਵੱਖ-ਵੱਖ ਥਾਵਾਂ ਤੋਂ 4,000-4,500 ਭਾਗੀਦਾਰਾਂ ਨੇ ਵਰਚੁਅਲ ਤੌਰ ‘ਤੇ ਹਿੱਸਾ ਲਿਆ |

ਪ੍ਰੋਗਰਾਮ ਦੇ ਮੁੱਖ ਆਕਰਸ਼ਣਾਂ ‘ਚ ਸਾਬਕਾ ਸੈਨਿਕਾਂ ਅਤੇ ਬਹਾਦਰ ਔਰਤਾਂ ਨਾਲ ਸਨਮਾਨ ਅਤੇ ਗੱਲਬਾਤ, ਫੌਜੀ ਪਰੰਪਰਾਵਾਂ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ, ਮਲਟੀ-ਸਪੈਸ਼ਲਿਟੀ ਡਾਕਟਰੀ ਜਾਂਚ, ਭਲਾਈ ਅਤੇ ਸ਼ਿਕਾਇਤ ਨਿਵਾਰਣ ਸਟਾਲ ਅਤੇ ਦੁਪਹਿਰੇ ਦੇ ਖਾਣੇ ਦਾ ਪ੍ਰਬੰਧ ਸ਼ਾਮਲ ਸੀ |

ਨੋਡਲ ਫਾਰਮੇਸ਼ਨ ਵਜੋਂ ਵਜਰਾ ਕੋਰ ਵੱਲੋਂ ਕਰਵਾਏ ਸਮਾਗਮ ਦੌਰਾਨ ਸ਼ਾਨਦਾਰ ਤਾਲਮੇਲ, ਮਾਣਮੱਤੇ ਆਚਰਣ ਅਤੇ ਦੇਸ਼ ਦੇ ਸਾਬਕਾ ਸੈਨਿਕਾਂ ਦੀ ਸਦੀਵੀ ਵਿਰਾਸਤ ਨੂੰ ਢੁਕਵੀਂ ਸ਼ਰਧਾਂਜਲੀ ਭੇਟ ਕੀਤੀ | ਟ੍ਰਾਈਸਿਟੀ ਦੇ ਸਾਬਕਾ ਅਧਿਕਾਰੀਆਂ ਲਈ 18 ਜਨਵਰੀ 2026 ਨੂੰ ਚੰਡੀਮੰਦਰ ਮਿਲਟਰੀ ਸਟੇਸ਼ਨ ਵਿਖੇ ਇੱਕ ਵਿਸ਼ੇਸ਼ ਗੱਲਬਾਤ ਅਤੇ ਦੁਪਹਿਰ ਦੇ ਖਾਣੇ ਦਾ ਪ੍ਰੋਗਰਾਮ ਕੀਤਾ ਜਾਵੇਗਾ |

Read More: CM ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਪਹੁੰਚੇ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

ਵਿਦੇਸ਼

Scroll to Top