TheUnmute.com

ਬਰਖਾਸਤ ਵਿਜੇ ਸਿੰਗਲਾ ਖਿਲਾਫ਼ ਦਰਜ ਹੋਈ FIR ‘ਚ ਕੀ ਹੈ ਪੂਰਾ ਮਾਮਲਾ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ 24 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦਰਜ ਕੀਤੀ ਗਈ ਐਫਆਈਆਰ ਵਿੱਚ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਜਿਕਰਯੋਗ ਹੈ ਕਿ ਮੰਤਰੀ ਵਿਜੈ ਸਿੰਗਲਾ ਉਤੇ ਓਐਸਡੀ ਪ੍ਰਦੀਪ ਕੁਮਾਰ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮੋਹਾਲੀ ਵਿੱਚ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਰਜਿੰਦਰ ਸਿੰਘ ਵੱਲੋਂ ਕਮਿਸ਼ਨ ਅਤੇ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਗਈ। ਇਸਦੇ ਚੱਲਦੇ ਉਨ੍ਹਾਂ ਵਿਜੈ ਸਿੰਗਲਾ ਖਿਲਾਫ ਮੋਹਾਲੀ ਦੇ ਫੇਜ 8 ਦੇ ਥਾਣੇ ਵਿੱਚ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਈ ਰਜਿੰਦਰ ਸਿੰਘ ਅਨੁਸਾਰ ਸਿਹਤ ਮੰਤਰੀ ਸਿੰਗਲਾ ਨੇ ਇੱਕ ਮਹੀਨਾ ਪਹਿਲਾਂ ਉਸਨੂੰ ਪੰਜਾਬ ਭਵਨ ਦੇ ਕਮਰਾ ਨੰਬਰ 203 ਵਿੱਚ ਬੁਲਾਇਆ ਅਤੇ ਕਿਹਾ ਕਿ ਮੈਂ ਜਲਦੀ ਵਿੱਚ ਹਾਂ ਇਸ ਲਈ ਮੈਂ ਕਿਤੇ ਜਾ ਰਿਹਾ ਹਾਂ। ਇਸ ਦੌਰਾਨ ਮੰਤਰੀ ਦਾ ਓਐਸਡੀ ਪ੍ਰਦੀਪ ਕੁਮਾਰ ਵੀ ਉਸੇ ਕਮਰੇ ਵਿੱਚ ਮੌਜੂਦ ਸੀ। ਜਾਣ ਤੋਂ ਪਹਿਲਾਂ ਮੰਤਰੀ ਸਿੰਗਲਾ ਨੇ ਕਿਹਾ ਕਿ ਜੋ ਕੁੱਝ ਵੀ ਪ੍ਰਦੀਪ ਕਹੇਗਾ, ਸਮਝੋ ਮੈਂ ਹੀ ਕਹਿ ਰਿਹਾ ਹਾਂ, ਇਹ ਕਹਿੰਦੇ ਹੋਏ ਕਮਰੇ ‘ਚ ਮੌਜੂਦ ਓ.ਐੱਸ.ਡੀ ਪ੍ਰਦੀਪ ਕੁਮਾਰ ਨੇ ਕਿਹਾ ਕਿ ਤੁਹਾਡੇ ਦਫ਼ਤਰ ਨੂੰ 41 ਕਰੋੜ ਦੀ ਕੰਸਟ੍ਰਕਸ਼ਨ ਅਲਾਟਮੈਂਟ ਜਾਰੀ ਹੋ ਚੁੱਕੀ ਹੈ ਅਤੇ ਮਾਰਚ ਮਹੀਨੇ ਵਿੱਚ 17 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ।

ਕੁੱਲ ਮਿਲਾ ਕੇ ਇਹ 58 ਕਰੋੜ ਬਣਦਾ ਹੈ, ਜਿਸ ਦਾ 2 ਫੀਸਦੀ ਭਾਵ ਇੱਕ ਕਰੋੜ 16 ਲੱਖ ਰੁਪਏ ਕਮਿਸ਼ਨ ਉਹਨਾਂ ਨੂੰ ਯਾਨਿ ਕਿ ਮੰਤਰੀ ਅਤੇ ਓਐਸਡੀ ਨੂੰ ਦਿੱਤਾ ਜਾਣਾ ਚਾਹੀਦਾ ਹੈ। ਜਿਸ ਲਈ ਐਸ.ਈ ਰਜਿੰਦਰ ਸਿੰਘ ਨੇ ਇਨਕਾਰ ਕਰ ਦਿੱਤਾ.. ਨਾਲ ਹੀ ਕਿਹਾ ਕਿ ਬੇਸ਼ੱਕ ਮੈਨੂੰ ਮੇਰੇ ਪੁਰਾਣੇ ਵਿਭਾਗ ਵਿੱਚ ਭੇਜ ਦਿੱਤਾ ਜਾਵੇ.. ਜਿਸ ਤੋਂ ਬਾਅਦ ਓਐਸਡੀ ਵੱਲਂ ਵਾਰ ਵਾਰ ਵਟਸਐਪ ਕਾਲਾਂ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਜਾਣ ਲੱਗੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਐਸ.ਈ ਰਜਿੰਦਰ ਸਿੰਘ ਦਾ ਕੈਰੀਅਰ ਖਰਾਬ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਣ ਲੱਗੀਆਂ । ਐਫਆਈਆਰ ਅਨੁਸਾਰ 20 ਮਈ ਨੂੰ ਐਸਈ ਰਜਿੰਦਰ ਸਿੰਘ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਉਸ ਨੂੰ ਹੋਰ ਅਲਾਟਮੈਂਟ ਦਾ 1 ਫੀਸਦੀ ਕਮਿਸ਼ਨ ਦੇਣ ਲਈ ਕਿਹਾ ਗਿਆ ਸੀ। ਦੱਸ ਦਈਏ ਕਿ ਰਾਜਿੰਦਰ ਸਿੰਘ ਇਸ ਸਾਲ 30 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ।

Vijay Singla

Exit mobile version