ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਫ਼ਸਲ ਹੋਈ ਸੁਆਹ, ਅਚਾਨਕ ਲੱਗੀ ਅੱ.ਗ

21 ਅਪ੍ਰੈਲ 2025: ਫਾਜ਼ਿਲਕਾ (fazilka) ਦੇ ਸਰਹੱਦੀ ਪਿੰਡ ਵੈਸਾਖੇ ਵਾਲਾ ਖੂਹ ਵਿੱਚ ਬਿਜਲੀ ਦੇ ਸ਼ਾਰਟ ਸਰਕਟ (short circuit) ਕਾਰਨ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਦੱਸ ਦੇਈਏ ਕਿ ਇਸ ਦੌਰਾਨ ਕਰੀਬ 4 ਕਨਾਲ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਹੈ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਟਰੈਕਟਰ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ। ਜਿਸ ਕਾਰਨ ਬਾਕੀ ਫ਼ਸਲ ਬਚਾਈ ਗਈ।

ਜਾਣਕਾਰੀ ਦਿੰਦੇ ਹੋਏ ਪਿੰਡ ਮੁਹੰਮਦ ਪੀਰਾ ਦੇ ਸਰਪੰਚ ਕੁਲਵਿੰਦਰ ਸਿੰਘ (kulwinder singh) ਨੇ ਦੱਸਿਆ ਕਿ ਪਿੰਡ ਵੈਸਾਖੇ ਵਾਲਾ ਖੂਹ ਵਿੱਚ ਇੱਕ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਖੜੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ।

ਫਾਇਰ ਬ੍ਰਿਗੇਡ ਦੇ ਪਹੁੰਚਣ ਤੱਕ ਕਾਬੂ ਪਾ ਲਿਆ ਗਿਆ ਸੀ।

ਹਾਲਾਂਕਿ, ਮੌਕੇ ‘ਤੇ ਮੌਜੂਦ ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਦੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਇੱਕ ਟਰੈਕਟਰ ਵੀ ਬਲਦੀ ਅੱਗ ਵਿੱਚ ਸੜ ਗਿਆ। ਕਿਸਾਨਾਂ ਨੇ ਅੱਗ ‘ਤੇ ਕਾਬੂ ਪਾਇਆ ਅਤੇ ਨੇੜੇ ਖੜ੍ਹੀ ਸੈਂਕੜੇ ਏਕੜ ਕਣਕ ਦੀ ਫਸਲ ਨੂੰ ਬਚਾ ਲਿਆ ਗਿਆ। ਪਰ ਇਸ ਹਾਦਸੇ ਦੌਰਾਨ ਕਿਸਾਨ ਦੀ ਚਾਰ ਕਨਾਲ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ।

Read More: ਫਿਰੋਜ਼ਪੁਰ: ਸ਼ਾਰਟ ਸਰਕਟ ਕਾਰਨ ਗਰੀਬ ਪਰਿਵਾਰ ਦਾ ਘਰ ਸੜ ਕੇ ਸੁਆਹ, ਪ੍ਰਸ਼ਾਸਨ ਤੋਂ ਮੰਗੀ ਮੱਦਦ

Scroll to Top