ਸ੍ਰੀ ਦਰਬਾਰ ਸਾਹਿਬ ਵਿਖੇ ਕਦੋਂ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਜਾਣੋ

27 ਅਕਤੂਬਰ 2024: ਬੰਦੀ ਛੋੜ ਦਿਵਸ 1 ਨਵੰਬਰ ਨੂੰ ਸ੍ਰੀ ਦਰਬਾਰ (shri darbar sahib) ਸਾਹਿਬ ਵਿਖੇ ਮਨਾਇਆ ਜਾਵੇਗਾ। ਪੁਰਾਤਨ ਰਵਾਇਤ ਅਨੁਸਾਰ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਰਸ਼ਨ ਡਿਉੜੀ ਤੋਂ ਕੌਮ ਨੂੰ ਸੰਦੇਸ਼ ਦੇਣਗੇ। ਦਰਅਸਲ, ਨਾਨਕਸ਼ਾਹੀ ਕੈਲੰਡਰ 556 ਅਨੁਸਾਰ ਇਸ ਵਾਰ ਬੰਦੀ ਛੋੜ ਦਿਵਸ 1 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪ੍ਰਕਾਸ਼ਿਤ ਇਸ ਸਾਲ ਦੇ ਕੈਲੰਡਰ ਅਤੇ ਡਾਇਰੀ ਅਨੁਸਾਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 31 ਅਕਤੂਬਰ ਨੂੰ ਦੀਵਾਲੀ ਦੀ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਆਮ ਲੋਕਾਂ ਅਤੇ ਸ਼ਰਧਾਲੂਆਂ ਵਿੱਚ ਦੁਚਿੱਤੀ ਪੈਦਾ ਹੋ ਰਹੀ ਹੈ।

 

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਅਤੇ ਇਸ ਸਾਲ ਜਾਰੀ ਕੀਤੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ ਦੀਵਾਲੀ ਅਮਾਵਸ ਬੰਦੀ ਨੂੰ ਛੱਡ ਕੇ ਪਹਿਲੀ ਨਵੰਬਰ ਨੂੰ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਵੀ ਉਪਲਬਧ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਪ੍ਰਬੰਧਕ ਭਗਵੰਤ ਸਿੰਘ ਅਨੁਸਾਰ ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਬੰਦੀ ਛੋੜ ਦਿਵਸ 1 ਨਵੰਬਰ ਦਿਨ ਸ਼ੁੱਕਰਵਾਰ ਨੂੰ ਹੈ ਅਤੇ ਇਸੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ ਜਾਵੇਗਾ।

Scroll to Top