Site icon TheUnmute.com

ਕਦੋਂ ਹੋਵੇਗੀ ‘ਵਨ ਨੇਸ਼ਨ, ਵਨ ਇਲੈਕਸ਼ਨ’ ਕਮੇਟੀ ਦੀ ਪਹਿਲੀ ਬੈਠਕ ? ਰਾਮਨਾਥ ਕੋਵਿੰਦ ਨੇ ਦਿੱਤੀ ਜਾਣਕਾਰੀ

One Nation One Election

ਚੰਡੀਗੜ੍ਹ, 16 ਸਤੰਬਰ, 2023: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕੇਂਦਰ ਸਰਕਾਰ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ (One Nation One Election) ‘ਤੇ ਅਮਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਹਾਲ ਹੀ ‘ਚ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਇਸ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਹੁਣ ਇਸ ਕਮੇਟੀ ਦੀ ਪਹਿਲੀ ਮੀਟਿੰਗ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ।

ਸਾਬਕਾ ਰਾਸ਼ਟਰਪਤੀ ਅਤੇ ਕਮੇਟੀ ਪ੍ਰਧਾਨ ਰਾਮਨਾਥ ਕੋਵਿੰਦ ਨੇ ਕਿਹਾ ਕਿ ‘ਵਨ ਨੇਸ਼ਨ ਵਨ ਇਲੈਕਸ਼ਨ’ (One Nation One Election) ਕਮੇਟੀ ਦੀ ਪਹਿਲੀ ਬੈਠਕ 23 ਸਤੰਬਰ ਨੂੰ ਹੋਣ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਗਈ ਚੋਣ ਕਮੇਟੀ ਵਿੱਚ ਚੇਅਰਮੈਨ ਤੋਂ ਇਲਾਵਾ 7 ਹੋਰ ਜਣੇ ਵੀ ਸ਼ਾਮਲ ਹਨ। ਇਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਗੁਲਾਮ ਨਬੀ ਆਜ਼ਾਦ, ਐਨਕੇ ਸਿੰਘ, ਸੁਭਾਸ਼ ਕਸ਼ਯਪ, ਹਰੀਸ਼ ਸਾਲਵੇ ਅਤੇ ਸੰਜੇ ਕੋਠਾਰੀ ਸ਼ਾਮਲ ਹਨ। ਹਾਲਾਂਕਿ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਇਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਚੁੱਕੇ ਹਨ |

Exit mobile version