July 7, 2024 9:22 pm
sukhbir badal

ਚੰਡੀਗੜ੍ਹ ਵਿਖੇ ਰੋਸ ਪ੍ਰਗਟਾਉਂਦੇ ਹੋਏ ਸੁਖਬੀਰ ਬਾਦਲ ਸਮੇਤ ਕਈ ਹੋਰ ਅਕਾਲੀ ਆਗੂਆਂ ਨੂੰ ਪੁਲਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ 29 ਨਵੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਗਟਾਉਂਦੇ ਹੋਏ ਪੁਲਸ ਵੱਲੋਂ ਹਿਰਾਸਤ ’ਚ ਲੈ ਲਿਆ ਗਿਆ ਹੈ। ਦਰਅਸਲ ਸੁਖਬੀਰ ਸਿੰਘ ਬਾਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ’ਚ ਫਸਾਉਣ ਦੀ ਕਾਂਗਰਸ ਦੀ ਸਾਜਿਸ਼ ਦੇ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰਾਂ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੂੰ ਪੁਲਸ ਵੱਲੋਂ ਹਿਰਾਸਤ ’ਚ ਲੈ ਲਿਆ ਗਿਆ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਬਾਹਰ ਗਿ੍ਰਫ਼ਤਾਰੀਆਂ ਦੇਣ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਮੁਲਾਜ਼ਮ ਕੁੱਟੇ ਜਾ ਰਹੇ ਹਨ, ਗ਼ਰੀਬ ਤੇ ਕਿਸਾਨ ਕੁੱਟੇ ਜਾ ਰਹੇ ਹਨ ਪਰ ਉਨ੍ਹਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਕਾਲੀ ਵਰਕਰਾਂ ’ਤੇ ਝੂਠੇ ਕੇਸ ਦਰਜ ਕੀਤੇ ਹਨ, ਹੁਣ ਹਿੰਮਤ ਹੈ ਤਾਂ ਸਾਡੇ ’ਤੇ ਵੀ ਕੇਸ ਦਰਜ ਕਰਨ। ਇਕ ਮਹੀਨਾ ਇਨ੍ਹਾਂ ਦੇ ਕੋਲ ਰਹਿ ਗਿਆ ਹੈ, ਜੋ ਵੀ ਕਰਨਾ ਹੈ ਇਹ ਕਰ ਲੈਣ। ਉਸ ਤੋਂ ਬਾਅਦ ਜੋ-ਜੋ ਇਨ੍ਹਾਂ ਨੇ ਝੂਠੇ ਕੰਮ ਕੀਤੇ ਹਨ, ਉਸ ਦਾ ਇਨਸਾਫ਼ ਕੀਤਾ ਜਾਵੇਗਾ।