Site icon TheUnmute.com

ਤਖ਼ਤ ਸ੍ਰੀ ਕੇਸਗੜ ਸਾਹਿਬ ਤੋ “ਖ਼ਾਲਸਾਈ ਮਾਰਚ” ਦੀ ਆਰੰਭਤਾ, “ਅੰਮ੍ਰਿਤ ਛੱਕੋ, ਸਿੰਘ ਸਜੋ” ਦਾ ਦਿੱਤਾ ਹੋਕਾ

Takht Shri Kesgarh Sahib

ਸ੍ਰੀ ਅਨੰਦਪੁਰ ਸਾਹਿਬ, 04 ਅਪ੍ਰੈਲ 2023: ਵਿਸਾਖੀ ਮੌਕੇ ਜਿਥੇ ਸੰਗਤਾਂ ਇਤਿਹਾਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਉੱਥੇ ਹੀ ਅੰਮ੍ਰਿਤ ਸੰਚਾਰ ਵੱਡੀ ਪੱਧਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾਂਦਾ ਹੈ ਤੇ ਅਕਸਰ ਸੰਗਤਾਂ ਦੇ ਦਿਲਾਂ ਵਿੱਚ ਵੀ ਵਿਸਾਖੀ ਮੌਕੇ ਅੰਮ੍ਰਿਤਪਾਨ ਕਰਨ ਦੀ ਦਿਲੀ ਇੱਛਾ ਹੁੰਦੀ ਹੈ | ਜਿਸ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |

ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Shri Kesgarh Sahib) ਵਿਖੇ ਵਿਸ਼ੇਸ਼ ਤੌਰ ‘ਤੇ ਖ਼ਾਲਸਾਈ ਮਾਰਚ ਆਰੰਭ ਕੀਤਾ ਗਿਆ ਜਿਸ ਵਿਚ ਨੌਜਵਾਨਾਂ ਨੂੰ ਅੰਮ੍ਰਿਤ ਛਕੋ ਸਿੰਘ ਸਜੋ ਦਾ ਹੋਕਾ ਦਿੱਤਾ ਜਾ ਰਿਹਾ ਹੈ | ਇਸ ਮਾਰਚ ਦੀ ਸ਼ੁਰੂਆਤ ਮੌਕੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਪਹੁੰਚੇ |

ਉਥੇ ਹੀ ਉਨ੍ਹਾਂ ਦੱਸਿਆ ਕਿ ਇਸ ਮਾਰਚ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤੀ ਜਾ ਰਹੀ ਹੈ | ਜਿਸ ਦਾ ਸਿਹਰਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਜਾਂਦਾ ਹੈ, ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਖ਼ਾਲਸਾਈ ਮਾਰਚ ਸ਼ਲਾਘਾਯੋਗ ਉਪਰਾਲਾ ਹੈ | ਜਿਸ ਨਾਲ ਆਪਣੇ ਸਿੰਘਾਂ ਨੂੰ ਆਪਣੇ ਪੰਥ ਨਾਲ ਜੋੜਿਆ ਜਾ ਸਕਦਾ ਹੈ |

ਐਡਵੋਕੇਟ ਪੰਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਸ਼ਕ ਸੱਤਾ ਵਿੱਚ ਆ ਗਈ ਹੈ | ਭੋਲੇ-ਭਾਲੇ ਲੋਕਾਂ ਨੂੰ ਕਾਰਗੁਜ਼ਾਰੀ ਦਾ ਪਹਿਲਾ ਪਤਾ ਨਹੀਂ ਸੀ ਜੋ ਹੁਣ ਪਤਾ ਲੱਗ ਰਿਹਾ ਹੈ | ਉਹਨਾਂ ਕਿਹਾ ਕਿ ਗੁਰਦਵਾਰਿਆਂ ਦੇ ਬਾਹਰ ਪੁਲਿਸ ਦੇ ਡੇਰੇ ਲਗਾਉਣਾਅਤੇ ਸਿੱਖਾ ਦੇ ਅਕਸ ਨੂੰ ਖ਼ਰਾਬ ਕਰਨਾ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਠੀਕ ਨਹੀਂ | ਇਹ ਸਰਕਾਰ ਕਾਂਗਰਸ ਦੇ ਪੈਟਰਨ ਵਾਂਗ ਦੋਗਲੀ ਨੀਤੀ ਅਪਣਾ ਰਹੀ ਹੈ |

ਅੰਮ੍ਰਿਤ ਸੰਚਾਰ ਦੀ ਵੱਖ-ਵੱਖ ਮਰਯਾਦਾ ਦੇ ਸਵਾਲ ਦਾ ਜਵਾਬ ਦਿੰਦਿਆਂ ਹੋਇਆ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਸ੍ਰੀ ਅਕਾਲ ਤਖਤ ਸਾਹਿਬ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਸੰਪਰਦਾਵਾਂ ਨੂੰ ਇੱਕੋ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ ਜੋ ਅਕਾਲ ਤਖਤ ਸਾਹਿਬ ਵੋਲੋਂ ਜਾਰੀ ਕੀਤੀ ਹੈ ਪਰ ਕਈ ਸੰਪ੍ਰਦਾਵਾਂ ਆਦਿ ਕਾਲ ਗੁਰੂ ਸਾਹਿਬ ਵੱਲੋਂ ਚੱਲੀਆਂ ਆ ਰਹੀਆਂ ਹਨ |

 

Exit mobile version