ਚੰਡੀਗੜ੍ਹ, 19 ਫਰਵਰੀ 2025: ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ (Donald Trump) ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਅਮਰੀਕਾ ਨੇ ਭਾਰਤ ਸਮੇਤ ਕਈ ਦੇਸ਼ਾਂ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ (deport) ਕਰਕੇ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਹੈ। ਇਸ ਦੌਰਾਨ, ਵ੍ਹਾਈਟ ਹਾਊਸ (White House) ਨੇ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ ਜਿਸ ‘ਚ ਦਿਖਾਇਆ ਗਿਆ ਹੈ ਕਿ ਕਿਵੇਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਡਿਪੋਰਟ ਕੀਤਾ ਜਾ ਰਿਹਾ ਹੈ |
ਵਾਈਟ ਹਾਊਸ (White House) ਦੇ ਅਧਿਕਾਰਤ ਪੇਜ ‘ਤੇ 41 ਸਕਿੰਟ ਦਾ ਇੱਕ ਵੀਡੀਓ ਪੋਸਟ ਕੀਤਾ ਗਿਆ ਹੈ, ਜਿਸ ‘ਚ ਦਿਖਾਇਆ ਗਿਆ ਹੈ ਕਿ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਭੇਜਣ ਤੋਂ ਪਹਿਲਾਂ ਕੀ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਇਸ ਵੀਡੀਓ ‘ਚ, ਇੱਕ ਪੁਲਿਸ ਅਧਿਕਾਰੀ ਇੱਕ ਪ੍ਰਵਾਸੀ ਨੂੰ ਹੱਥਕੜੀ ਲਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਵੀਡੀਓ ‘ਚ ਡਿਪੋਰਟ (deport) ਕੀਤੇ ਜਾਣ ਵਾਲੇ ਵਿਅਕਤੀ ਦਾ ਚਿਹਰਾ ਨਹੀਂ ਦਿਖਾਇਆ ਗਿਆ ਹੈ, ਪਰ ਉਨ੍ਹਾਂ ਨੂੰ ਹੱਥਕੜੀ ਲਗਾਈ ਹੋਈ ਹੈ ਅਤੇ ਉਨ੍ਹਾਂ ਦੇ ਪੈਰਾਂ ‘ਚ ਬੇੜੀਆਂ ਬੰਨ੍ਹੀਆਂ ਹੋਈਆਂ ਹਨ। ਹਵਾਈ ਅੱਡੇ ‘ਤੇ ਹੱਥਕੜੀਆਂ ਅਤੇ ਜ਼ੰਜੀਰਾਂ ਵੀ ਰੱਖੀਆਂ ਹੋਈਆਂ ਦੇਖੀਆਂ ਜਾ ਸਕਦੀਆਂ ਹਨ। ਵੀਡੀਓ ‘ਚ ਇਹ ਵੀ ਦਿਖਾਇਆ ਗਿਆ ਹੈ ਕਿ ਪ੍ਰਵਾਸੀ ਜਹਾਜ਼ ‘ਚ ਚੜ੍ਹ ਰਿਹਾ ਹੈ ਜਦੋਂ ਕਿ ਉਨ੍ਹਾਂ ਦੀਆਂ ਲੱਤਾਂ ਬੇੜੀਆਂ ਨਾਲ ਬੰਨ੍ਹੀਆਂ ਹੋਈਆਂ ਹਨ।
ਪਨਾਮਾ ‘ਚ ਪ੍ਰਵਾਸੀਆਂ ਨੂੰ ਹਿਰਾਸਤ ‘ਚ ਲਿਆ
ਅਮਰੀਕਾ ਤੋਂ ਡਿਪੋਰਟ ਕੀਤੇ ਲਗਭਗ 300 ਪ੍ਰਵਾਸੀਆਂ ਨੂੰ ਪਨਾਮਾ ਦੇ ਇੱਕ ਹੋਟਲ ‘ਚ ਹਿਰਾਸਤ ਵਿੱਚ ਰੱਖਿਆ ਗਿਆ ਹੈ। ਅਧਿਕਾਰੀਆਂ ਅਨੁਸਾਰ, ਇਨ੍ਹਾਂ ‘ਚੋਂ 40 ਪ੍ਰਤੀਸ਼ਤ ਤੋਂ ਵੱਧ ਲੋਕ ਆਪਣੀ ਮਰਜ਼ੀ ਨਾਲ ਆਪਣੇ ਦੇਸ਼ ਵਾਪਸ ਨਹੀਂ ਜਾਣਾ ਚਾਹੁੰਦੇ।
ਦੂਜੇ ਪਾਸੇ ਵ੍ਹਾਈਟ ਹਾਊਸ ਵੱਲੋਂ ਟਵੀਟ ਕੀਤੇ ਗਏ ਵੀਡੀਓ ਤੋਂ ਬਾਅਦ, ਐਲਨ ਮਸਕ ਨੇ ਇਸਨੂੰ ਰੀਟਵੀਟ ਕੀਤਾ ਅਤੇ ਲਿਖਿਆ, ਬਹੁਤ ਵਧੀਆ…
Read More: Punjab News: ਡਿਪੋਰਟ ਹੋਣ ਦੇ ਬਾਵਜੂਦ ਮੁੜ ਪਹੁੰਚਿਆ ਅਮਰੀਕਾ, ਦੋਵੇ ਵਾਰ ਹੋਣਾ ਪਿਆ ਡਿਪੋਰਟ
ASMR: Illegal Alien Deportation Flight 🔊 pic.twitter.com/O6L1iYt9b4
— The White House (@WhiteHouse) February 18, 2025