ਚੰਡੀਗੜ੍ਹ 10 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੀਂ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਬੈਠਕ ਤੋਂ ਤੁਰੰਤ ਬਾਅਦ ਵਿਭਾਗਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ।
ਸੀਸੀਐਸ ਵਿੱਚ ਸ਼ਾਮਲ ਚਾਰ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ ਅਤੇ ਐਸ ਜੈਸ਼ੰਕਰ ਤੋਂ ਇਲਾਵਾ ਨਿਤਿਨ ਗਡਕਰੀ ਪੰਜਵੇਂ ਸਭ ਤੋਂ ਸੀਨੀਅਰ ਮੰਤਰੀ ਹਨ। ਉਸ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਗਡਕਰੀ ਲਗਾਤਾਰ ਤੀਜੀ ਵਾਰ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਬਣੇ ਹਨ।