July 2, 2024 10:02 pm
ਝਾਕੀਆਂ

ਪੰਜਾਬ ਦੀ ਝਾਕੀਆਂ ਨੂੰ ਲੈ ਕੇ ਕੌਣ ਕਰ ਰਿਹੈ ਸਿਆਸਤ, ਦੋਸ਼ਾਂ ਦੀ ਹੋਵੇ ਨਿਆਂਇਕ ਜਾਂਚ: ਜਸਟਿਸ ਨਿਰਮਲ ਸਿੰਘ

ਚੰਡੀਗੜ੍ਹ, 30 ਦਸੰਬਰ 2023: ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਹਾੜੇ (Republic Day) ‘ਤੇ ਪੰਜਾਬ ਦੀ ਝਾਕੀ (tableau) ਨਾ ਵਿਖਾਉਣ ਦੇ ਮਸਲੇ ‘ਤੇ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਨ ਪਿੱਛੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਲਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਨਿਆਂਇਕ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ | ਤਾਂ ਜੋਂ ਇਸ ਮਸਲੇ ਦਾ ਪੰਜਾਬ ਦੇ ਲੋਕਾਂ ਨੂੰ ਸੱਚ ਪਤਾ ਲੱਗ ਸਕੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਝਾਕੀਆਂ ਨੂੰ ਜਨਤਕ ਕਰਨਾ ਚਾਹੀਦਾ ਹੈ । ਜਿਸ ਨਾਲ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਅਸਲੀਅਤ ਆ ਸਕੇ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਤੇ ਪੰਜਾਬ ਦੀਆਂ ਝਾਕੀਆਂ (tableau) ਨੂੰ ਸ਼ਾਮਲ ਨਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਝਾਕੀਆਂ ‘ਤੇ ਕੌਣ ਕਰ ਰਿਹਾ ਸਿਆਸਤ, ਭਗਵੰਤ ਮਾਨ ਜਾਂ ਭਾਜਪਾ? ਢੀਂਡਸਾ ਦੀ ਪਾਰਟੀ ਨੇ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ |

ਜਿਕਰਯੋਗ ਹੈ ਕਿ ਇਸ ਮਸਲੇ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਦਾਅਵਾ ਕੀਤਾ ਸੀ ਕਿ ਪੰਜਾਬ ਦੀ ਝਾਕੀਆਂ ‘ਚ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਲੱਗੀ ਹੈ | ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਨੀਲ ਜਾਖੜ ਸਾਬਤ ਕਰਨ ਕੇ ਝਾਕੀ ‘ਤੇ ਭਗਵੰਤ ਮਾਨ ਜਾਂ ਅਰਵਿੰਦ ਕੇਜਰੀਵਾਲ ਦੀ ਫੋਟੋ ਲੱਗੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਸਾਬਤ ਕਰ ਦੇਣ ਮੈਂ ਰਾਜਨੀਤੀ ਛੱਡ ਦੇਵਾਂਗਾ | ਜੇਕਰ ਸਾਬਤ ਨਾ ਕਰ ਸਕੇ ਤਾਂ ਪੰਜਾਬ ‘ਚ ਨਾ ਆਉਣ | ਉਨ੍ਹਾਂ ਕਿਹਾ ਕਿ ਅਸੀਂ ਇਨੇ ਵੱਡੇ ਨਹੀਂ ਹੋਏ ਕਿ ਸ਼ਹੀਦਾਂ ਦੇ ਕੋਲ ਸਾਡੀ ਤਸਵੀਰਾਂ ਲਗਾ ਲਈਏ |