Haryana

Haryana: ਕੌਣ ਹੋਵੇਗਾ ਹਰਿਆਣਾ ਦਾ ਨਵਾਂ ਮੁੱਖ ਮੰਤਰੀ, BJP ਦੇ ਸਾਰੇ ਵਿਧਾਇਕਾਂ ਨੂੰ ਚੰਡੀਗੜ੍ਹ ‘ਚ ਰਹਿਣ ਦੇ ਹੁਕਮ

ਚੰਡੀਗੜ੍ਹ, 16 ਅਕਤੂਬਰ 2024: ਭਾਜਪਾ ਨੇ ਹਰਿਆਣਾ (Haryana) ਵਿਧਾਨ ਸਭਾ ਚੋਣਾਂ 2024 ‘ਚ ਪੂਰਨ ਬਹੁਮਤ ਨਾਲ ਤੀਜੀ ਵਾਰ ਸੱਤਾ ‘ਤੇ ਕਾਬਜ਼ ਹੋਈ ਹੈ | ਦੂਜਾ ਪਾਸੇ ਹਰਿਆਣਾ ਦੀ ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਅੱਜ ਭਾਜਪਾ ਵਿਧਾਇਕ ਦਲ ਦੀ ਬੈਠਕ ਹੋਵੇਗੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੀ ਮੌਜੂਦਗੀ ‘ਚ ਪੰਚਕੂਲਾ ਸਥਿਤ ਪਾਰਟੀ ਦਫ਼ਤਰ ‘ਚ ਪਾਰਟੀ ਵਿਧਾਇਕ ਆਪਣੇ ਆਗੂ ਦੀ ਚੋਣ ਕੀਤੀ ਜਾਵੇਗੀ । ਇਸਦੇ ਨਾਲ ਹੀ ਭਾਜਪਾ ਨੇ ਆਪਣੇ ਸਾਰੇ 48 ਵਿਧਾਇਕਾਂ ਨੂੰ ਅਗਲੇ ਦੋ ਦਿਨਾਂ ਤੱਕ ਚੰਡੀਗੜ੍ਹ ‘ਚ ਰਹਿਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਵਿਧਾਇਕ ਦਲ ਦੀ ਬੈਠਕ ‘ਚ ਕੇਂਦਰੀ ਆਬਜ਼ਰਵਰ ਪਾਰਟੀ ਦੇ ਸੀਨੀਅਰ ਵਿਧਾਇਕ ਨੂੰ ਪ੍ਰਸਤਾਵਕ ਵਜੋਂ ਨਿਯੁਕਤ ਕਰਨਗੇ। ਬੈਠਕ ‘ਚ ਪ੍ਰਸਤਾਵਕ ਨਾਇਬ ਸਿੰਘ ਸੈਣੀ ਦਾ ਨਾਮ ਪੇਸ਼ ਕੀਤਾ ਜਾ ਸਕਦਾ ਹੈ ਅਤੇ ਸਾਰੇ ਵਿਧਾਇਕ ਉਨ੍ਹਾਂ ਦੇ ਨਾਮ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਸਕਦੇ ਹਨ। ਬੈਠਕ ਤੋਂ ਪਹਿਲਾਂ ਪ੍ਰਸਤਾਵਕ ਦਾ ਨਾਂ ਤੈਅ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਅਹੁਦੇ ਲਈ ਨਾਇਬ ਸਿੰਘ ਸੈਣੀ ਦੇ ਨਾਂ ਬਾਰੇ ਕੋਈ ਇਤਰਾਜ ਨਹੀਂ ਦਿਖਾਈ ਦੇ ਰਿਹਾ।

ਪਿਛਲੇ ਮਾਰਚ ‘ਚ ਮਨੋਹਰ ਲਾਲ ਨੂੰ ਹਟਾ ਕੇ ਵਿਧਾਇਕ ਦਲ ਦੀ ਬੈਠਕ ‘ਚ ਨਾਇਬ ਸਿੰਘ ਸੈਣੀ ਦਾ ਨਾਂ ਰੱਖਿਆ ਗਿਆ ਤਾਂ ਅਨਿਲ ਵਿੱਜ ਨਾਰਾਜ਼ ਹੋ ਗਏ। ਉਹ ਬੈਠਕ ਛੱਡ ਕੇ ਚਲੇ ਗਏ ਸਨ । ਚੋਣਾਂ ਤੋਂ ਪਹਿਲਾਂ ਅਨਿਲ ਵਿਜ ਨੇ ਮੁੱਖ ਮੰਤਰੀ ਲਈ ਆਪਣੀ ਦਾਅਵੇਦਾਰੀ ਜਤਾਈ ਸੀ।

ਵਿਧਾਇਕ ਦਲ ਦੀ ਬੈਠਕ ‘ਚ ਆਗੂ ਦੇ ਨਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਸਰਕਾਰ (Haryana Government) ਬਣਾਉਣ ਦਾ ਦਾਅਵਾ ਰਾਜਪਾਲ ਨੂੰ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਹੁੰ ਚੁੱਕਣ ਵਾਲੇ ਮੰਤਰੀਆਂ ਦੀ ਸੂਚੀ ਅਗਲੇ ਦਿਨ ਰਾਜਪਾਲ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ ਰਾਜਪਾਲ ਵਿਧਾਇਕ ਦਲ ਦੇ ਆਗੂਆਂ ਅਤੇ ਮੰਤਰੀਆਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦੇਣਗੇ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ ਪੰਚਕੂਲਾ ਦੇ ਦੁਸਹਿਰਾ ਗਰਾਊਂਡ ‘ਚ ਹੋਵੇਗਾ।

 

Scroll to Top