Site icon TheUnmute.com

ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਹੀ ਕਿਉਂ ਠਹਿਰਾਇਆ ਜਾਂਦੈ ਜ਼ਿੰਮੇਵਾਰ: ਸੰਤ ਬਲਬੀਰ ਸਿੰਘ ਸੀਚੇਵਾਲ

air pollution

ਚੰਡੀਗੜ੍ਹ, 4 ਦਸੰਬਰ 2023: ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਵਾ ਪ੍ਰਦੂਸ਼ਣ (air pollution) ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ ਹੈ । ਬਲਬੀਰ ਸਿੰਘ ਸੀਚੇਵਾਲ ਕਿਹਾ ਕਿ ਇਸ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਕਿਉਂ ਠਹਿਰਾਇਆ ਜਾਂਦਾ ਹੈ। ਜਦਕਿ ਪੰਜਾਬ ਦਾ ਹਵਾ ਪ੍ਰਦੂਸ਼ਣ ਪੱਧਰ ਘੱਟ ਹੁੰਦਾ ਹੈ ਦਿੱਲੀ ਦਾ ਜ਼ਿਆਦਾ ਹੁੰਦਾ ਹੈ | ਪਰ ਹਵਾ ਦੇ ਪ੍ਰਦੂਸ਼ਣ ਲਈ ਸਭ ਤੋਂ ਵੱਧ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਹੈ |

ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਸਾਰੀ ਦੁਨੀਆ ਹਵਾ ਪ੍ਰਦੂਸ਼ਣ ਤੋਂ ਪੀੜਤ ਹੈ। ਸਮੱਸਿਆ ‘ਚ ਭਾਰਤ ਦੀ ਸਥਿਤੀ ਬਹੁਤ ਜ਼ਿਆਦਾ ਮਾੜੀ ਹੈ। ਉਨ੍ਹਾਂ ਦੱਸਿਆ ਕਿ ਹਵਾ ਦੇ ਪ੍ਰਦੂਸ਼ਣ ਨਾਲ ਹਰ ਸਾਲ 21 ਲੱਖ 8 ਹਜ਼ਾਰ ਜਣਿਆਂ ਦੀ ਮੌਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਦਿੱਲੀ ਵਾਸੀਆਂ ਨੂੰ 1 ਦਿਨ, ਮੁੰਬਈ ਵਾਸੀਆਂ ਨੂੰ 5 ਦਿਨ ਤੇ ਚੇਨਈ ਵਾਸੀਆਂ ਨੂੰ ਸਾਲ ਵਿੱਚੋਂ 15 ਦਿਨ ਹੀ ਸ਼ੁੱਧ ਹਵਾ ਮਿਲੀ ਹੈ।

ਬਲਬੀਰ ਸਿੰਘ ਸੀਚੇਵਾਲ ਕਿਹਾ ਵਿਸ਼ਵ ਦੀ 36.8 ਬਿਲੀਅਨ ਡਾਲਰ ਦਾ ਨੁਕਸਾਨ ਪ੍ਰਦੂਸ਼ਣ ਨਾਲ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਵੀ ਹਵਾ ਪ੍ਰਦੂਸ਼ਣ (air pollution) ਦੀ ਗੱਲ ਆਉਂਦੀ ਹੈ ਤਾਂ ਇਸ ਦਾ ਸਭ ਤੋਂ ਵੱਡਾ ਇਲਜ਼ਾਮ ਪੰਜਾਬ ਦੇ ਕਿਸਾਨਾਂ ਦੇ ਸਿਰ ਮੜ੍ਹਿਆ ਜਾਂਦਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਦੇ ਹਨ ਜਦੋਂ ਕਿ ਪੰਜਾਬ ਵਿੱਚ ਪ੍ਰਦੂਸ਼ਣ ਵਿੱਚ ਪੱਧਰ ਘੱਟ ਹੁੰਦਾ ਹੈ ਤੇ ਦਿੱਲੀ ਵਿੱਚ ਹਾਲਤ ਬਹੁਤ ਮਾੜੀ ਹੁੰਦੀ ਹੈ।

ਪੰਜਾਬ ਦਾ ਕੋਈ ਵੀ ਕਿਸਾਨ ਆਪਣੀ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦਾ, ਪਰ ਅਫਸੋਸ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ 1500 ਰੁਪਇਆ ਦੇਵੇ ਤਾਂ ਜੋ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾਵੇ ਪਰ ਕੇਂਦਰ ਸਰਕਾਰ ਨੇ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ।

 

Exit mobile version