Site icon TheUnmute.com

ਆਪਣੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ : ਨਵਜੋਤ ਕੌਰ ਸਿੱਧੂ

Navjot Kaur Sidhu

ਚੰਡੀਗੜ੍ਹ 26 ਮਈ 2022: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੁੱਖ ਮੰਤਰੀ ਨੂੰ ਭ੍ਰਿਸ਼ਟ ਮੰਤਰੀਆਂ ਨਾਂ ਦੇਣ ਵਾਲਾ ਬਿਆਨ ਸਾਹਮਣੇ ਆਇਆ ਸੀ | ਇਸਦੇ ਚੱਲਦੇ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਜੇ ਹਮਲੇ ਕੀਤੇ | ਇਸਦੇ ਚੱਲਦੇ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਰਣਧੀਰ ਸਿੰਘ ਕਲੇਰ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਦੇਣ ਦੀ ਯਾਦ ਹੁਣ ਕਿਉਂ ਆਈ ਹੈ। ਜਦਕਿ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਆਪਣੀ ਸਰਕਾਰ ਸੀ।

ਇਸਦੇ ਨਾਲ ਹੀ ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਕੈਪਟਨ ਦੱਸਣ ਕਿ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਉਸ ਸਮੇਂ ਕਾਰਵਾਈ ਕਿਉਂ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਆਉਣ ਤੋਂ ਰੋਕਣ ਤੇ ਹੀ ਲੱਗੇ ਰਹੇ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਲੋਕ ਇਮਾਨਦਾਰ ਅਤੇ ਲੋਕਾਂ ਦੇ ਮਸਲੇ ਪਾਰਲੀਮੈਂਟ ‘ਚ ਚੁੱਕਣ ਵਾਲੇ ਉਮੀਦਵਾਰ ਨੂੰ ਜਿੱਤਾਂ ਕੇ ਭੇਜਣ, ਜਿਸ ਕਰਕੇ ਲੋਕ ਆਪਣੀ ਵੋਟ ਸੋਚ ਸਮਝ ਕੇ ਪਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੀਤੀਆਂ ਨੂੰ ਲਾਗੂ ਕਰ ਰਹੀ ਹੈ ਜੋ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਨੂੰ ਲਾਗੂ ਕਰਨ ਲਈ ਕਹਿੰਦਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਉਹੀ ਨਾਅਰਾ ਲਾ ਕੇ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਬਿਲਕੁਲ ਨਿਰਦੋਸ਼ ਹਨ।

Exit mobile version