Sunil Jakhar

ਸੁਨੀਲ ਜਾਖੜ ਨੇ ਕਿਉਂ ਦਿੱਤਾ ਪੰਜਾਬ BJP ਪ੍ਰਧਾਨ ਅਹੁਦੇ ਤੋਂ ਅਸਤੀਫਾ, ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 14 ਨਵੰਬਰ 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੋਂ ਪਹਿਲਾਂ ਪੰਜਾਬ ਭਾਜਪਾ ‘ਚ ਹਲਚਲ ਤੇਜ਼ ਹੋ ਗਈ ਹੈ | ਮੀਡੀਆ ਦੀਆਂ ਖ਼ਬਰਾਂ ਮੁਤਾਬਕ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਅਸਤੀਫੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜਾਖੜ ਨੇ ਖੁਦ ਆਪਣੇ ਅਸਤੀਫੇ ਦੀ ਗੱਲ ਸਵੀਕਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਅਜੇ ਭਾਜਪਾ ਪਾਰਟੀ ਆਲਾਕਮਾਨ ਹੈ ਅਤੇ ਉਹ ਜਦੋਂ ਚਾਹੁਣ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਸਕਦੇ ਹਨ।

ਸੁਨੀਲ ਜਾਖੜ(Sunil Jakhar) ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਪੰਜਾਬ ‘ਚ ਇਕ ਵੀ ਸੀਟ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਬਤੌਰ ਪੰਜਾਬ ਭਾਜਪਾ ਪ੍ਰਧਾਨ ਇਹ ਉਨ੍ਹਾਂ ਦੀ ਨਾਕਾਮੀ ਸੀ, ਇਸ ਲਈ ਉਨ੍ਹਾਂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਨੀਲ ਜਾਖੜ ਨੇ ਇਹ ਵੀ ਕਿਹਾ ਕਿ ਉਹ ਅਸਫਲਤਾ ਨਾਲ ਆਪਣੇ ਆਪ ‘ਤੇ ਫੇਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ ਸੀ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ‘ਚ ਉਨ੍ਹਾਂ ਦੀ ਵੋਟ ਪ੍ਰਤੀਸ਼ਤਤਾ ਵਧੀ ਹੈ ਪਰ ਭਾਜਪਾ ਨੂੰ ਪੰਜਾਬ ‘ਚ ਇੱਕ ਵੀ ਸੀਟ ਨਹੀਂ ਮਿਲੀ।

ਜਿੱਥੇ ਭਾਜਪਾ ਦੇ ਕਈ ਆਗੂ ਇਸ ਗੱਲ ਤੋਂ ਇਨਕਾਰ ਕਰ ਰਹੇ ਸਨ, ਉੱਥੇ ਹੀ ਹੁਣ ਸੁਨੀਲ ਜਾਖੜ ਨੇ ਖ਼ੁਦ ਅਸਤੀਫ਼ੇ ਦੀ ਗੱਲ ਮੰਨ ਲਈ ਹੈ। ਸੁਨੀਲ ਜਾਖੜ ਵੀ ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਨਹੀਂ ਕਰ ਰਹੇ ਹਨ।

Scroll to Top