27 ਦਸੰਬਰ 2024: ਸਾਬਕਾ ਪ੍ਰਧਾਨ (Former Prime Minister and India’s leading economist, Dr. Manmohan Singh passed away) ਮੰਤਰੀ ਅਤੇ ਭਾਰਤ ਦੇ ਪ੍ਰਮੁੱਖ ਅਰਥ ਸ਼ਾਸਤਰੀ, ਡਾ. ਮਨਮੋਹਨ ਸਿੰਘ ਦਾ 26 ਦਸੰਬਰ 2024 ਨੂੰ 92 ਸਾਲ ਦੀ ਉਮਰ ਵਿੱਚ ਨਵੀਂ ਦਿੱਲੀ ਵਿੱਚ ਆਲ ਇੰਡੀਆ (All India Institute of Medical Sciences (AIIMS) in New Delhi) ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ‘ਤੇ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ।
ਭਾਰਤੀ ਕ੍ਰਿਕਟ (Indian cricket team played) ਟੀਮ ਨੇ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਵਜੋਂ ਆਸਟ੍ਰੇਲੀਆ ਦੇ ਖਿਲਾਫ ਮੈਲਬੋਰਨ (Melbourne Test match) ਟੈਸਟ ਮੈਚ ਦੇ ਦੂਜੇ ਦਿਨ ਬਾਹਾਂ ‘ਤੇ ਕਾਲੀ ਪੱਟੀ ਬੰਨ੍ਹ ਕੇ ਇਹ ਮੈਚ ਖੇਡਿਆ। ਦੱਸ ਦੇਈਏ ਕਿ ਭਾਰਤੀ ਕ੍ਰਿਕਟ (Board of Control for Cricket in India) ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇੱਕ ਬਿਆਨ ਵਿੱਚ ਕਿਹਾ, “ਭਾਰਤੀ ਟੀਮ ਡਾ. ਮਨਮੋਹਨ ਸਿੰਘ ਦੇ ਸਨਮਾਨ ਵਜੋਂ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”
2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਉਣ ਵਾਲੇ ਡਾ. ਮਨਮੋਹਨ ਸਿੰਘ ਨੂੰ 1991 ਵਿੱਚ ਭਾਰਤ ਦੇ ਆਰਥਿਕ ਸੁਧਾਰਾਂ ਦੇ ਮੁੱਖ ਆਰਕੀਟੈਕਟ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਅਗਵਾਈ ਵਿੱਚ ਦੇਸ਼ ਨੇ ਆਰਥਿਕ ਸੰਕਟ ਵਿੱਚੋਂ ਉਭਰ ਕੇ ਆਰਥਿਕ ਉਦਾਰੀਕਰਨ ਵੱਲ ਕਦਮ ਪੁੱਟੇ, ਜਿਸ ਨੂੰ ਅੱਜ ਭਾਰਤ ਦੀ ਤਰੱਕੀ ਦੀ ਨੀਂਹ ਵੀ ਮੰਨਿਆ ਜਾਂਦਾ ਹੈ।
ਦੂਜੇ ਪਾਸੇ ਮੈਲਬੋਰਨ ਕ੍ਰਿਕਟ ਗਰਾਊਂਡ (ਐੱਮ.ਸੀ.ਜੀ.) ‘ਤੇ ਖੇਡੇ ਜਾ ਰਹੇ ਚੌਥੇ ਟੈਸਟ ਮੈਚ ‘ਚ ਆਸਟ੍ਰੇਲੀਆ ਨੇ 6 ਵਿਕਟਾਂ ‘ਤੇ 311 ਦੌੜਾਂ ਨਾਲ ਦੂਜੇ ਦਿਨ ਦੀ ਖੇਡ ਸ਼ੁਰੂ ਕੀਤੀ।
READ MORE: Sports: ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ-ਪਾਕਿਸਤਾਨ ਮੈਚ: ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ