ਚੰਡੀਗੜ੍ਹ 20 ਦਸੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਜੋ ਬਹਿਸ ਕਰਨ ਦੀ ਚੁਣੌਤੀ ਦਿੱਤੀ ਗਈ ਹੈ, ਉਸ ਨਾਲ ਸਿਆਸਤ ਦਾ ਮਾਹੌਲ ਗਰਮਾ ਗਿਆ ਹੈ। ਇਸ ਬਹਿਸ ਦੇ ਮਾਮਲੇ ‘ਚ ਸੰਸਦ ਮੈਂਬਰ ਤੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਵਲੋਂ ਟਵੀਟ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਨਵਜੋਤ ਸਿੱਧੂ ’ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਸਿੱਧੂ ਮੇਰੇ ਨਾਲ ਬਹਿਸ ਤੋਂ ਕਿਉਂ ਭੱਜ ਰਹੇ? ਸਿੱਧੂ ਪਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ? ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅੱਗੇ ਲਿਖਿਆ ਹੈ ਕਿ ‘CM ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਸਿੱਧੂ ਕਿਉਂ ਨਹੀਂ ਬੋਲ ਰਹੇ? ਉਹ ਕਿਹੜੀਆਂ ਮਜ਼ਬੂਰੀਆਂ ਹਨ ਜਿਨ੍ਹਾਂ ਕਾਰਨ ਸਿੱਧੂ ਚਮਕੌਰ ਸਾਹਿਬ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਇੱਕ ਸ਼ਬਦ ਵੀ ਨਹੀਂ ਬੋਲਿਆ? ਚੋਣਵਾਂ ਵਿਰੋਧ?
ਦੱਸਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਹਿਸ ਦੀ ਚੁਣੌਤੀ ਦਿੱਤੀ, ਜਿਸ ਨੂੰ ਕੇਜਰੀਵਾਲ ਨੇ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਕੇਜਰੀਵਾਲ ਨੇ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਦੀ ਵੀ ਗੱਲ ਕਹਿ ਦਿੱਤੀ ਹੈ।