ਚੰਡੀਗੜ੍ਹ, 05 ਸਤੰਬਰ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਦਿੱਲੀ ਸ਼ਰਾਬ ਨੀਤੀ ਕਥਿਤ ਘਪਲੇ ਮਾਮਲੇ ‘ਚ ਜੇਲ੍ਹ ‘ਚ ਬੰਦ ਸੀਐੱਮ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਰਹੇ ਹਨ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਹਨ।
ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੇਜਰੀਵਾਲ (CM Arvind Kejriwal) ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ‘ਕੇਜਰੀਵਾਲ ਦਾ ਨਾਂ ਆਬਕਾਰੀ ਨੀਤੀ ਮਾਮਲੇ ‘ਚ ਸੀਬੀਆਈ ਵੱਲੋਂ ਦਰਜ ਐੱਫਆਈਆਰ ‘ਚ ਨਹੀਂ ਹੈ।ਇਸਦੇ ਨਾਲ ਹੀ ਹਾਲ ਹੀ ‘ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਸਮਾਜ ਲਈ ਖ਼ਤਰਾ ਨਹੀਂ ਹਨ। ਸਿੰਘਵੀ ਨੇ ਇਹ ਵੀ ਕਿਹਾ ਕਿ ਦੋ ਵਾਰ ਸੁਪਰੀਮ ਕੋਰਟ ਅਤੇ ਇੱਕ ਵਾਰ ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।