15 ਜੂਨ ਤੋਂ 26 ਜੂਨ ਤੱਕ ਪੂਰੇ ਪੰਜਾਬ ‘ਚ ਕਰਾਂਗੇ ਗ੍ਰਾਮ ਸਭਾ ਦੇ ਇਜਲਾਸ : ਕੁਲਦੀਪ ਸਿੰਘ ਧਾਲੀਵਾਲ

Gram Sabha

ਚੰਡੀਗੜ੍ਹ 11 ਜੂਨ 2022: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਪਿੰਡਾਂ ਦੇ ਸਮੂਹਿਕ ਵਿਕਾਸ ਗ੍ਰਾਮ ਸਭਾ (Gram Sabha) ਦੀ ਭੂਮਿਕਾ ਨੂੰ ਲੈ ਕੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਜਲੰਧਰ ਡਵੀਜ਼ਨ ਅਧੀਨ ਪੈਂਦੇ 7 ਜ਼ਿਲ੍ਹਿਆਂ ਦੇ ਕਰੀਬ 1500 ਸਰਪੰਚ ਸ਼ਾਮਲ ਹੋਏ। ਇਸ ਸੈਮੀਨਾਰ ਦੀ ਪ੍ਰਧਾਨਗੀ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿੰਡਾਂ ਦਾ ਵਿਕਾਸ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਗ੍ਰਾਮ ਸਭਾਵਾਂ ਮਜ਼ਬੂਤ ਹੋਣ।

15 ਜੂਨ ਤੋਂ 26 ਜੂਨ ਤੱਕ ਪੂਰੇ ਪੰਜਾਬ ਵਿੱਚ ਇਜਲਾਸ

ਉਨਾਂ ਸੈਮੀਨਾਰ ਵਿਚ ਹਾਜ਼ਰ ਸਰਪੰਚਾਂ ਨੂੰ ਕਿਹਾ ਕਿ ਉਹ ਪਾਰਟੀਬਾਜੀ ਤੋਂ ਉਪਰ ਉੱਠ ਕੇ ਪਿੰਡਾ ਦਾ ਵਿਕਾਸ ਕਰਨ ਤਾਂ ਜੋ ਪੰਜਾਬ ਨੂੰ ਫਿਰ ਹਰਿਆਵਲ ਭਰਪੂਰ ਬਣਾਇਆ ਜਾ ਸਕੇ। ਸ: ਧਾਲੀਵਾਲ ਨੇ ਕਿਹਾ ਕਿ 15 ਜੂਨ ਤੋਂ 26 ਜੂਨ ਤੱਕ ਪੂਰੇ ਪੰਜਾਬ ਵਿੱਚ ਇਜਲਾਸ ਕੀਤੇ ਜਾਣਗੇ ਅਤੇ ਇਸ ਸਬੰਧ ਵਿੱਚ ਅੱਜ ਸਰਪੰਚਾਂ ਨੂੰ ਜਾਗਰੂਕ ਕਰਨ ਲਈ ਇਹ ਸੈਮੀਨਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 13 ਜੂਨ ਨੂੰ ਦੁਸਰਾ ਸੈਮੀਨਾਰ ਲੁਧਿਆਣਾ ਅਤੇ 14 ਜੂਨ ਨੂੰ ਤੀਜਾ ਸੈਮੀਨਾਰ ਬਠਿੰਡਾ ਵਿਖੇ ਆਯੋਜਿਤ ਕੀਤਾ ਜਾਵੇਗਾ।

ਸ: ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦਾ ਸਮੂਹਿਕ ਵਿਕਾਸ ਅਸੀਂ ਤਾਂ ਹੀ ਕਰ ਸਕਦੇ ਹਾਂ ਜੇਕਰ ਸਾਡੀਆਂ ਗ੍ਰਾਮ ਸਭਾਵਾਂ ਮਜ਼ਬੂਤ ਹੋਣ। ਉਨਾਂ ਕਿਹਾ ਕਿ ਮੈਂ ਖੁਦ ਵੀ ਸਰਪੰਚ ਰਿਹਾ ਹਾਂ ਅਤੇ ਜ਼ਮੀਨੀ ਹਕੀਕਤ ਤੋਂ ਭਲੀਭਾਂਤ ਜਾਣੂ ਹਾਂ। ਉਨਾਂ ਕਿਹਾ ਕਿ 65 ਫੀਸਦੀ ਲੋਕ ਪਿੰਡਾਂ ਵਿੱਚ ਰਹਿੰਦੇ ਹਨ ਅਤੇ ਸਾਡੀ ਸਰਕਾਰ ਦਾ ਮੁੱਖ ਮੰਤਵ ਪਿੰਡਾਂ ਦਾ ਵਿਕਾਸ ਕਰਨਾ ਹੈ। ਉਨਾਂ ਕਿਹਾ ਕਿ ਅਸੀਂ ਗ੍ਰਾਮ ਸਭਾਵਾਂ ਨੂੰ ਮੁੜ ਸੁਰਜੀਤ ਕਰਾਂਗੇ।

ਪਿੰਡਾਂ ਦੇ ਵਿਕਾਸ ਵਿੱਚ ਗ੍ਰਾਮ ਸਭਾਵਾਂ ਦਾ ਅਹਿਮ ਰੋਲ

ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਗ੍ਰਾਮ ਸਭਾਵਾਂ (Gram Sabha) ਦਾ ਅਹਿਮ ਰੋਲ ਹੁੰਦੀਆਂ ਹਨ ਅਤੇ ਉਹ ਹੀ ਤੈਅ ਕਰਦੀਆਂ ਹਨ ਕਿ ਪਿੰਡਾਂ ਵਿੱਚ ਕਿਹੜੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣੇ ਹਨ। ਉਨਾਂ ਦੱਸਿਆ ਕਿ ਗ੍ਰਾਮ ਸਭਾਵਾਂ ਦਾ ਮੁੱਖ ਕੰਮ ਬਜਟ ਤਿਆਰ ਕਰਨਾ, ਯੋਜਨਾ ਪਾਸ ਕਰਨਾ, ਯੋਜਨਾਵਾਂ ਨੂੰ ਲਾਗੂ ਕਰਨਾ ਤੋਂ ਇਲਾਵਾ ਗਰੀਬੀ ਮੁਕਤ ਪਿੰਡ, ਪਾਣੀ ਭਰਪੂਰ ਪਿੰਡ, ਸਿਹਤਮੰਦ ਪਿੰਡ, ਮਹਿਲਾਵਾਂ ਦੀ ਸ਼ਮੂਲੀਅਤ ਵਾਲਾ ਵਿਕਾਸ ਅਤੇ ਸਵੈ ਨਿਰਭਰ ਪਿੰਡ ਬਣਾਉਣਾ ਹੈ।

ਸ: ਧਾਲੀਵਾਲ ਨੇ ਜੋਰ ਦਿੰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਕੇਵਲ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਨਹੀਂ ਸਗੋਂ ਮਨੁੱਖੀ ਵਿਕਾਸ ਤੇ ਕੇਂਦਰਿਤ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅਸੀਂ ਘਰੇਲੂ ਡੇਅਰੀ ਫਾਰਮਿੰਗ ਨੂੰ ਵੀ ਵਧਾਵਾ ਦੇ ਰਹੇ ਹਾਂ ਤਾਂ ਜੋ ਪੇਂਡੂ ਖੇਤਰ ਦੇ ਲੋਕ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰ ਸਕਣ।

ਗ੍ਰਾਮ ਸਭਾਵਾਂ ਦੀਆਂ ਮੀਟਿੰਗਾਂ ਵਿੱਚ ਭਾਗ ਲੈਣ ਸੰਬੰਧੀ

ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਨਕੋਦਰ ਦੀ ਹਲਕਾ ਵਿਧਾਇਕ ਸ੍ਰੀਮਤੀ ਇੰਦਰਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਇਨਕਲਾਬ ਲੈ ਕੇ ਆਈ ਹੈ ਅਤੇ ਔਰਤਾਂ ਨੂੰ ਵੱਧ ਚੜ੍ਹ ਕੇ ਗ੍ਰਾਮ ਸਭਾਵਾਂ ਦੀਆਂ ਮੀਟਿੰਗਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੈਂ ਖੁਦ ਵੀ 23 ਸਾਲਾਂ ਤੋਂ ਸਰਪੰਚ ਰਹੀ ਹਾਂ ਅਤੇ ਮੈਂ 2004 ਤੋਂ ਪੰਜਾਬ ਦੀਆਂ ਪੰਚਾਇਤਾਂ ਨੂੰ ਟ੍ਰੇਨਿੰਗ ਦੇਣ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਪੰਚਾਇਤਾਂ ਨੂੰ ਆਪਣੇ ਅਧਿਕਾਰਾਂ ਦਾ ਪੱਤਾ ਲਗ ਸਕੇ।

ਉਨਾਂ ਕਿਹਾ ਕਿ ਸਰਪੰਚਾ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਭਰੂਣ ਹੱਤਿਆਂ ਦੇ ਖਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਵਿਧਾਇਕਾ ਨੇ ਕਿਹਾ ਕਿ ਗ੍ਰਾਮ ਸਭਾਵਾਂ ਨੂੰ ਮਜ਼ਬੂਤ ਕਰਕੇ ਅਸੀਂ ਮੁਸ਼ਕਿਲਾਂ ਤੋਂ ਬੱਚ ਸਕਦੇ ਹਾਂ। ਿੲਸ ਮੌਕੇ ਕਈ ਸਰਪੰਚਾਂ ਵਲੋਂ ਅਤੇ ਸਖ਼ਸ਼ੀਅਤਾਂ ਵਲੋਂ ਆਪਣੇ ਵਿਚਰ ਸਾਂਝੇ ਕੀਤੇ ਗਏ। ਇਸ ਮੌਕੇ ਮੰਤਰੀ ਸਾਹਿਬ ਵਲੋਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਅਖੀਰ ਵਿੱਚ ਨਵਦੀਪ ਕੌਰ ਬੀਡੀਓ ਵਲੋਂ ਮੰਤਰੀ ਦਾ ਧੰਨਵਾਦ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।