Anganwadi helpers

ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਛੇਤੀ ਪੂਰਾ ਕਰਾਂਗੇ: ਅਸੀਮ ਗੋਇਲ

ਚੰਡੀਗੜ੍ਹ, 5 ਅਗਸਤ 2024: ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਆਂਗਣਵਾੜੀ ਹੈਲਪਰਾਂ (Anganwadi helpers)  ਅਤੇ ਵਰਕਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇਗਾ। ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਅਸੀਮ ਗੋਇਲ ਨੇ ਅੱਜ ਵਿਭਾਗੀ ਅਧਿਕਾਰੀਆਂ ਦੀ ਬੈਠਕ ਉਪਰੰਤ ਇਹ ਜਾਣਕਾਰੀ ਦਿੱਤੀ ਹੈ । ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਆਂਗਣਵਾੜੀ ਹੈਲਪਰਾਂ (Anganwadi helpers) ਅਤੇ ਵਰਕਰਾਂ ਦੀਆਂ ਤਰੱਕੀਆਂ ਨਾਲ ਸਬੰਧਤ ਮਸਲੇ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਇਹ ਵੀ ਕਿਹਾ ਕਿ ਕਿਰਾਏ ਦੀਆਂ ਇਮਾਰਤਾਂ ‘ਚ ਚੱਲ ਰਹੀਆਂ ਆਂਗਣਵਾੜੀਆਂ ਦੀ ਬਕਾਇਆ ਅਦਾਇਗੀ ਤੁਰੰਤ ਕੀਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਖਾਣਾ ਪਕਾਉਣ ਲਈ ਵਰਤੇ ਜਾਣ ਵਾਲੇ ਗੈਸ ਸਿਲੰਡਰ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਵਰਤੇ ਜਾਣ ਵਾਲੇ ਮਸਾਲਿਆਂ ਦੀ ਖਰੀਦ ਨੂੰ ਸਰਲ ਬਣਾਇਆ ਜਾਵੇ ਤਾਂ ਜੋ ਆਂਗਣਵਾੜੀ ਵਰਕਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਜਿਨ੍ਹਾਂ ਸਕੀਮਾਂ ਦਾ ਵਿੱਤੀ ਬਜਟ ਅਜੇ ਤੱਕ ਨਹੀਂ ਆਇਆ, ਉਨ੍ਹਾਂ ਲਈ ਪੱਤਰ ਲਿਖ ਕੇ ਫਾਲੋਅਪ ਕੀਤਾ ਜਾਵੇ, ਤਾਂ ਜੋ ਆਂਗਣਵਾੜੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਦਿੱਕਤ ਨਾ ਆਵੇ।

Scroll to Top