Site icon TheUnmute.com

ਪੰਜਾਬ ‘ਚ ਕਿਸੇ ਨਾਲ ਗਠਜੋੜ ਨਹੀਂ ਕਰਾਂਗੇ ਤੇ ਭਾਜਪਾ ਹੁਣ ਆਪਣੇ ਦਮ ‘ਤੇ ਲੜੇਗੀ ਚੋਣਾਂ :ਹਰਜੀਤ ਗਰੇਵਾਲ

Harjeet Grewal

ਚੰਡੀਗੜ੍ਹ 09 ਮਈ 2022: ਭਾਜਪਾ ਆਗੂ ਹਰਜੀਤ ਗਰੇਵਾਲ (BJP leader Harjeet Grewal) ਵਲੋਂ ਪੰਜਾਬ ‘ਚ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਹਰਜੀਤ ਗਰੇਵਾਲ ਨੇ ਆਪਣੇ ਬਿਆਨ ‘ਚ ਕਿਹਾ ਕਿ ਹੁਣ ਅਸੀਂ ਪੰਜਾਬ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰਾਂਗੇ ਤੇ ਭਾਜਪਾ ਹੁਣ ਆਪਣੇ ਦਮ ‘ਤੇ ਚੋਣਾਂ ਲੜੇਗੀ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਗਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ (BJP)  ਆਗੂਆਂ ਦੀ ਹਾਜ਼ਰੀ ਵਿਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਗੱਠਜੋੜ ਕਰਕੇ ਅਗਾਮੀ ਨਿਗਮ ਚੋਣਾਂ ਲੜੇਗੀ। ਉਨ੍ਹਾਂ 2024 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਚੋਣਾਂ ਲੜਨ ਬਾਰੇ ਕਿਹਾ ਸੀ।

ਦੂਜੇ ਪਾਸੇ ਹੁਣ ਹਰਜੀਤ ਗਰੇਵਾਲ (Harjeet Grewal) ਨੇ ਕਿਹਾ ਕਿ ਹੁਣ ਸਾਨੂੰ ਕਿਸੇ ਦੇ ਸਹਾਰੇ ਦੀ ਲੋੜ ਨਹੀਂ, ਹੁਣ ਲੋਕਾਂ ਨੂੰ ਸਾਡੇ ਸਹਾਰੇ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਜੋ ਕਹਿੰਦੇ ਹਨ,ਆਖੀ ਜਾਣ, ਸਾਡਾ ਫੈਸਲਾ ਹੋ ਗਿਆ ਹੈ। ਭਾਜਪਾ ਹੁਣ ਆਪਣੇ ਰਸਤੇ ‘ਤੇ ਚੱਲੇਗੀ, ਕੱਲ੍ਹ ਸਾਡੇ ਰਾਸ਼ਟਰੀ ਸੰਗਠਨ ਮੰਤਰੀ ਬੀ.ਐੱਲ. ਸੰਤੋਸ਼ ਆਏ ਸਨ ਅਤੇ ਉਨ੍ਹਾਂ ਨਾਲ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਅਗਲੀਆਂ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਵਿਚ ਜਨਤਾ ਦੇ ਵਿਚਕਾਰ ਜਾਵੇਗੀ। ਲੋਕ ਹੁਣ ਸਮਝ ਚੁੱਕੇ ਹਨ ਅਤੇ ਭਾਜਪਾ ਦਾ ਸਾਥ ਦੇਣਗੇ। ਭਗਵੰਤ ਮਾਨ ਦੀ ਸਿੱਧੂ ਨਾਲ ਮੁਲਾਕਾਤ ‘ਤੇ ਗਰੇਵਾਲ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਦੋਵੇਂ ਗਪੌੜੀ ਇਕੱਠੇ ਹੋ ਗਏ। ਦੋਵੇਂ ਜਨਤਾ ਦਾ ਮਜ਼ਾਕ ਉਡਾ ਰਹੇ ਹਨ, ਦੋਵੇਂ ਕਮੇਡੀ ਤੋਂ ਬਾਹਰ ਨਹੀਂ ਆ ਰਹੇ ਹਨ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ, ਹੁਣ ਜੇਲ੍ਹ ‘ਚੋਂ ਨਸ਼ੇ ਦਾ ਕਾਰੋਬਾਰ ਸ਼ੁਰੂ ਹੋ ਗਿਆ ਹੈ, ਪਰ ਮਾਨ ਸਾਹਿਬ ਪਤਾ ਨਹੀਂ ਕਿਸ ਦੁਨੀਆਂ ਵਿੱਚ ਰਹਿ ਰਹੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ 14 ਮਈ ਨੂੰ ਪੰਜਾਬ ਆ ਰਹੇ ਹਨ, ਜੇਪੀ ਨੱਡਾ ਲੁਧਿਆਣਾ ਵਿੱਚ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ।

Exit mobile version