Bus Accident news

ਭ੍ਰਿਸ਼ਟਾਚਾਰ ‘ਚ ਸ਼ਾਮਲ ਕਿਸੇ ਵੀ ਵਿਅਕਤੀ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ: CM ਭਗਵੰਤ ਮਾਨ

ਚੰਡੀਗੜ੍ਹ, 23 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਕਿੰਨਾ ਵੀ ਰਸੂਖਦਾਨ ਕਿਉਂ ਨਾ ਹੋਵੇ, ਮਨੁੱਖਤਾ ਵਿਰੁੱਧ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦੀ ਕਾਰਵਾਈ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਜੰਗ ‘ਚ ਆਪਣੇ ਅਤੇ ਬਿਗਾਨੇ ‘ਚ ਕੋਈ ਫ਼ਰਕ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਪਾਰਟੀ ਨਾਲ ਜੁੜਿਆ ਹੋਣਾ ਕਿਸੇ ਵੀ ਅਧਿਕਾਰੀ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੈਂਸ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਲੋਕਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ‘ਚ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਹ ਪਾਪ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਗਰੰਟੀ ਦਿੱਤੀ ਸੀ ਕਿ ਸਰਕਾਰ ‘ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਸਿਸਟਮ ਨੂੰ ਸਿਉਂਕ ਵਾਂਗ ਲੱਗੀ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਟੈਕਸਦਾਤਾਵਾਂ ਦੇ ਪੈਸੇ ਦੀ ਬਰਬਾਦੀ ਕਰ ਰਹੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ ਸਗੋਂ ਭ੍ਰਿਸ਼ਟ ਪ੍ਰਣਾਲੀ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਨਹੀਂ ਪੁੱਟਿਆ ਜਾਂਦਾ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰ ਦੀ ਤਾਕਤ ਦੀ ਵਰਤੋਂ ਕਰਕੇ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਖੁੱਲ੍ਹੇਆਮ ਲੁੱਟਿਆ ਜਾ ਰਿਹਾ ਹੋਵੇ, ਤਾਂ ਸਰਕਾਰ ਅਜਿਹੇ ਮੌਕਿਆਂ ‘ਤੇ ਚੁੱਪ ਨਹੀਂ ਰਹਿ ਸਕਦੀ। ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਸਿਆਸਤਦਾਨਾਂ ਦੀ ਕੁਝ ਅਧਿਕਾਰੀਆਂ ਨਾਲ ਮਿਲੀਭੁਗਤ, ਮਾਸੂਮ ਲੋਕਾਂ ਨੂੰ ਬਲੈਕਮੇਲ ਕਰਨ ਅਤੇ ਉਨ੍ਹਾਂ ਤੋਂ ਫਿਰੌਤੀ ਮੰਗਣ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟ ਤੱਤਾਂ ਵਿਰੁੱਧ ਉਨ੍ਹਾਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ‘ਤੇ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟ ਉਦੇਸ਼ਾਂ ਲਈ ਆਪਣੇ ਕੰਮ ਵਿੱਚ ਬੇਲੋੜੀ ਦੇਰੀ ਜਾਂ ਰੁਕਾਵਟਾਂ ਪੈਦਾ ਕਰਦਾ ਹੈ ਤਾਂ ਆਮ ਆਦਮੀ ਨੂੰ ਅੱਗੇ ਆ ਕੇ ਉਨ੍ਹਾਂ ਵਿਰੁੱਧ ਸ਼ਿਕਾਇਤ ਕਰਨੀ ਚਾਹੀਦੀ ਹੈ।

Read More: ਭਾਖੜਾ ਡੈਮ ‘ਤੇ CISF ਤਾਇਨਾਤੀ ਦੇ ਖਰਚੇ ਵਜੋਂ ਪੰਜਾਬ ਧੇਲਾ ਵੀ ਨਹੀਂ ਦੇਵੇਗਾ: CM ਭਗਵੰਤ ਮਾਨ

ਵਿਦੇਸ਼

Scroll to Top