MP Meet Hayer

ਪੰਜਾਬ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਮਾਮਲੇ ਲੋਕ ਸਭਾ ‘ਚ ਚੁੱਕਾਂਗਾ: MP ਮੀਤ ਹੇਅਰ

ਚੰਡੀਗੜ੍ਹ, 28 ਅਪ੍ਰੈਲ 2025: ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (MP Meet Hayer) ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ‘ਚ ਚੁੱਕਾਂਗਾ |

ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਸੂਬੇ ਦੇ ਲੱਖਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਵਜ਼ੀਫ਼ਾ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਮੀਤ ਹੇਅਰ (MP Meet Hayer) ਨੇ ਕਿਹਾ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ 3 ਲੱਖ ਤੋਂ ਘੱਟ ਕੇ 60 ਹਜ਼ਾਰ ਰਹਿ ਗਈ ਸੀ, ਜੋ ਮੌਜੂਦਾ ਸਰਕਾਰ ਦੇ ਯਤਨਾਂ ਸਦਕਾ ਫਿਰ ਤੋਂ 2 ਲੱਖ ਦੇ ਨੇੜੇ ਹੋ ਗਈ ਹੈ।ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੇ ਮੀਤ ਹੇਅਰ ਨੂੰ ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ।

Read More: ਪੰਜਾਬ ਦੇ 32 ਡਰਾਈਵਿੰਗ ਟੈਸਟ ਟਰੈਕਾਂ ‘ਤੇ ਦੋ ਵਾਧੂ ਮੁਲਾਜ਼ਮ ਹੋਣਗੇ ਤਾਇਨਾਤ

Scroll to Top