Haryana

ਕੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ AAP-Congress ਦਾ ਹੋਵੇਗਾ ਗਠਜੋੜ ?

ਚੰਡੀਗੜ੍ਹ, 09 ਸਤੰਬਰ 2024: ਹਰਿਆਣਾ (Haryana) ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ (AAP-Congress) ਦੇ ਗਠਜੋੜ ਨੂੰ ਲੈ ਕੇ ਭੰਬਲਭੂਸਾ ਪੈਦਾ ਹੋ ਗਿਆ ਹੈ | ਇਸ ਦੌਰਾਨ ‘ਆਪ’ ਦੇ ਹਰਿਆਣਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਸਪੱਸ਼ਟ ਕੀਤਾ ਕਿ ਜੇਕਰ ਅੱਜ ਗਠਜੋੜ ਬਾਰੇ ਫੈਸਲਾ ਨਾ ਲਿਆ ਗਿਆ ਤਾਂ ਸ਼ਾਮ ਤੱਕ 90 ਸੀਟਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

ਹਰਿਆਣਾ (Haryana)  ‘ਚ ‘ਆਪ’-ਕਾਂਗਰਸ ਗਠਜੋੜ ‘ਤੇ ਹਰਿਆਣਾ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਕਿਹਾ, “ਆਮ ਆਦਮੀ ਪਾਰਟੀ ਹਰਿਆਣਾ ਦਾ ਸੂਬਾ ਪ੍ਰਧਾਨ ਹੋਣ ਦੇ ਨਾਤੇ ਮੈਂ 90 ਸੀਟਾਂ ਲਈ ਪੂਰੀ ਤਿਆਰੀ ਕਰ ਰਿਹਾ ਹਾਂ। ਆਲਾਕਮਾਨ ਤੋਂ ਅਜੇ ਤੱਕ ਗਠਜੋੜ ਦੀ ਕੋਈ ਖ਼ਬਰ ਨਹੀਂ ਆਈ ਹੈ।” ਸ਼ਾਮ ਤੱਕ ਕੋਈ ਖ਼ਬਰ ਨਹੀਂ ਤਾਂ ਸ਼ਾਮ ਤੱਕ ਅਸੀਂ ਆਪਣੀਆਂ 90 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦੇਵਾਂਗੇ| ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ |

ਜਿਕਰਯੋਗ ਹੈ ਕਿ 12 ਸਤੰਬਰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਆਖਰੀ ਮਿਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਕਰਨ ਲਈ ਲਗਾਤਾਰ ਗੱਲਬਾਤ ਕਰ ਰਹੀ ਹੈ।

Scroll to Top