Site icon TheUnmute.com

ਪੰਥ ਦੀ ਚੜ੍ਹਦੀਕਲਾ ਕਾਇਮ ਰੱਖਾਂਗਾ, ਦਿੱਤੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ: ਜਥੇਦਾਰ ਰਘਬੀਰ ਸਿੰਘ

Giani Raghbir Singh

ਚੰਡੀਗੜ੍, 16 ਜੂਨ 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਤੋਂ ਇਲਾਵਾ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਹੋਣਗੇ |

ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ਵਾਸ ਨੂੰ ਕਾਇਮ ਰੱਖਾਂਗਾ। ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਸੇਵਾ ਨਿਭਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣਗੇ ।

ਉਨ੍ਹਾਂ ਕਿਹਾ ਕਿ ਸਾਡੇ ਸਬੰਧ ਪਿਛਲੇ ਕਈ ਸਾਲਾਂ ਤੋਂ ਚੰਗੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਹੀ ਰਹਿਣਗੇ। ਇਸ ਦੇ ਨਾਲ ਜੋ ਵੀ ਫੈਸਲੇ ਲਏ ਗਏ ਹਨ, ਉਹ ਹਮੇਸ਼ਾ ਇੱਕ ਦੂਜੇ ਦੀ ਸਲਾਹ ਨਾਲ ਲਏ ਗਏ ਹਨ ਅਤੇ ਭਵਿੱਖ ਵਿੱਚ ਵੀ ਅਸੀਂ ਇਸ ਤਰ੍ਹਾਂ ਮਿਲ ਕੇ ਸੇਵਾ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਸਮੁੱਚੇ ਪੰਥ ਨੂੰ ਨਾਲ ਲੈ ਕੇ ਪੰਥ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ ਅਤੇ ਦਿੱਤੀ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

Exit mobile version