ਚੰਡੀਗੜ੍ਹ, 04 ਮਾਰਚ 2025: ਪੰਜਾਬ ‘ਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਸਮੂਹਿਕ ਛੁੱਟੀ ‘ਤੇ ਚਲੇ ਗਏ। ਇਸ ਦੌਰਾਨ ਤਹਿਸੀਲਦਾਰਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ (CM Bhagwant Mann) ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ‘ਚ ਆ ਗਏ ਹਨ। ਸੀਐਮ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ।
ਹੁਣ ਲੋਕ ਇਹ ਫੈਸਲਾ ਕਰਨਗੇ ਕਿ ਉਹ ਛੁੱਟੀਆਂ ਤੋਂ ਬਾਅਦ ਕਿੱਥੇ ਜੁਆਇਨ ਹੋਣਗੇ। ਇਸ ਦੇ ਨਾਲ ਹੀ, ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਅਤੇ ਜ਼ੀਰਕਪੁਰ ਸਮੇਤ ਕੁਝ ਹੋਰ ਤਹਿਸੀਲਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਅਗਲੇ 10 ਦਿਨਾਂ ਤੱਕ ਤਹਿਸੀਲਾਂ ਦਾ ਦੌਰਾ ਕਰਾਂਗਾ, ਮੈਂ ਖ਼ੁਦ ਜਾ ਕੇ ਲੋਕਾਂ ਨਾਲ ਗੱਲਬਾਤ ਕਰਾਂਗਾ ਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤਹਿਸੀਲਾਂ ‘ਚੋਂ ਰਿਸ਼ਵਤ ਤੇ ਲੋਕਾਂ ਦੀ ਖੱਜਲ-ਖੁਆਰੀ ਬਿੱਲਕੁਲ ਬੰਦ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਇਹ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਨੂੰ ਬਚਾਉਣ ਖਾਤਰ ਹੜਤਾਲ ਕਰਕੇ ਪੰਜਾਬ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਹੜਤਾਲੀ ਤਹਿਲੀਸਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ। ਇਹ ਰੱਬ ਬਣਨ ਦਾ ਭੁਲੇਖਾ ਨਾ ਰੱਖਣ, ਤੁਹਾਡੇ ਤੋਂ ਬਿਨਾਂ ਵੀ ਕੰਮ ਹੋ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਦਾ ਕੰਮ ਨਹੀਂ ਰੁਕਣ ਦੇਵਾਂਗੇ। ਭ੍ਰਿਸ਼ਟਾਚਾਰ ਵਿਰੁੱਧ ਸਾਡੀ ਪੰਜਾਬ ਸਰਕਾਰ ਨੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ |
Read More: CM ਮਾਨ ਨੇ ਹੜਤਾਲੀ ਤਹਿਸੀਲਦਾਰਾਂ ਨੂੰ ਦਿੱਤੀ ਚੇਤਾਵਨੀ, ਤੁਹਾਡੀ ਸਮੂਹਿਕ ਛੁੱਟੀ ਤੁਹਾਨੂੰ ਮੁਬਾਰਕ