ਚੰਡੀਗੜ੍ਹ 03 ਅਗਸਤ 2022: ਅਮਰੀਕਾ ਨੇ ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ‘ਤੇ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਦੋਵੇਂ ਦੇਸ਼ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ (Indo-Pacific) ਅਤੇ ਦੁਨੀਆ ਭਰ ਤੋਂ ਉਨ੍ਹਾਂ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦੇ ਹੱਲ ਕਰਨ ਲਈ ਮਿਲ ਕੇ ਕੰਮ ਕਰਾਂਗੇ । ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਇਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਸੀਂ ਭਾਰਤ ਦੇ ਲੋਕਾਂ ਨੂੰ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਵਧਾਈ ਦਿੰਦੇ ਹਾਂ।
ਉਨ੍ਹਾਂ ਕਿਹਾ ਕਿ ਭਾਰਤ ਦਾ ਅਹਿੰਸਕ ਸੁਤੰਤਰਤਾ ਸੰਘਰਸ਼ ਵਿਸ਼ਵ ਲਈ ਪ੍ਰੇਰਨਾ ਸਰੋਤ ਹੈ ਅਤੇ ਅਮਰੀਕਾ ਅਗਲੇ 75 ਸਾਲਾਂ ਵਿੱਚ ਭਾਰਤ ਦੀ ਤਰੱਕੀ ਦੀ ਉਮੀਦ ਕਰਦਾ ਹੈ। ਸੰਯੁਕਤ ਰਾਜ ਅਮਰੀਕਾ ਇੱਕ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਖੇਤਰ ਨੂੰ ਅੱਗੇ ਵਧਾਉਣ ਅਤੇ ਦੁਨੀਆ ਭਰ ਵਿੱਚ ਸਾਡੇ ਦੋਵਾਂ ਦੇਸ਼ਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਨਾਲ ਕੰਮ ਕਰਨਾ ਜਾਰੀ ਰੱਖੇਗਾ।