Aam Aadmi Party

‘ਆਪ’ ਵਲੋਂ 11 ਔਰਤਾਂ ਨੂੰ ਦਿੱਤੀਆਂ ਸੀਟਾਂ ਜਿੱਤ ਕੇ ਔਰਤਾਂ ਨੇ ਵਧਾਇਆ ਮਾਣ : ਜੀਵਨਜੋਤ

ਅੰਮ੍ਰਿਤਸਰ : ਪੰਜਾਬ ਵਿੱਚ 2022 ਦੀਆਂ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਗਈ ਜਿਸ ਤੋਂ ਬਾਅਦ ਕੱਲ੍ਹ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੀ ਪਹਿਲੀ ਮੀਟਿੰਗ ਕੀਤੀ ਗਈ। ਜਿਸ ਵਿੱਚ ਭਗਵੰਤ ਮਾਨ (Bhagwant Mann) ਵੱਲੋਂ ਆਪਣੇ ਸਾਰੇ ਜਿੱਤੇ ਹੋਏ ਉਮੀਦਵਾਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਕਿ ਉਹ ਸਿਰਫ ਆਪਣੇ ਹਲਕੇ ਵਿੱਚ ਰਹਿ ਕੇ ਹੀ ਕੰਮ ਕਰਨ ਉੱਥੇ ਹੀ ਅੱਜ ਜੀਵਨਜੋਤ ਕੌਰ (Jeevanjot Kaur) ਜੋ ਕਿ ਇਸ ਹਲਕੇ ਵਿਚ ਨਵਜੋਤ ਸਿੰਘ ਸਿੱਧੂ (Navjot singh sidhu) ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਉਹ ਜਿਸ ਰਾਹੀਂ ਆਪਣੇ ਹਲਕੇ ਵਿੱਚ ਪਹੁੰਚੇ ਲੋਕਾਂ ਵੱਲੋਂ ਅਤੇ ਖ਼ਾਸ ਤੌਰ ਤੇ ਔਰਤਾਂ ਵੱਲੋਂ ਉਸ ਦਾ ਭਰਵਾਂ ਸਵਾਗਤ ਕੀਤਾ ਗਿਆ।

ਪੰਜਾਬ ਦੀ ਸਭ ਤੋਂ ਹਾਟ-ਸੀਟ ਮੰਨੀ ਜਾਣ ਵਾਲੀ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਨੂੰ ਧੋਬੀ ਪਟਕਾ ਦੇਣ ਵਾਲੀ ਜੀਵਨਜੋਤ ਕੌਰ (Jeevanjot Kaur)  ਅੱਜ ਆਪਣੇ ਹਲਕੇ ਵਿੱਚ ਪਹੁੰਚੇ। ਉਥੇ ਉਨ੍ਹਾਂ ਵੱਲੋਂ ਲੋਕਾਂ ਦਾ ਧੰਨਵਾਦ ਵੀ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵਧੀਆ ਮਹਿਸੂਸ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਦੋ ਵੱਡੇ ਦਿੱਗਜਾਂ ਨੂੰ ਹਰਾ ਕੇ ਇਹ ਸੀਟ ਜਿੱਤੀ ਗਈ ਹੈ। ਉਥੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ ਮਾਣ ਸਨਮਾਨ ਦੇਣ ਵਾਲੇ ਅਰਵਿੰਦ ਕੇਜਰੀਵਾਲ (Arvind kejriwal) ਵੱਲੋਂ ਗਿਆਰਾਂ ਸੀਟਾਂ ਤੇ ਚੋਣ ਲੜਾਈ ਗਈ ਸੀ ਜੋ ਕਿ ਉਨ੍ਹਾਂ ਨੇ ਨਾਲ ਗਿਆਰਾਂ ਔਰਤਾਂ ਵੱਲੋਂ ਜਿੱਤ ਪ੍ਰਾਪਤ ਕਰ ਕੇ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਦਾ ਮਾਣ ਵਧਾਇਆ ਗਿਆ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੇ ਲਈ ਹਮੇਸ਼ਾ ਹੀ ਆਵਾਜ਼ ਚੁੱਕਦੇ ਰਹੇ ਹਾਂ ਤਾਂ ਅੱਗੇ ਵੀ ਆਵਾਜ਼ ਚੁੱਕਦੇ ਰਹਾਂਗੇ ਉਦੋਂ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੀਆਂ ਔਰਤਾਂ ਵੱਲੋਂ ਉਨ੍ਹਾਂ ਨੂੰ ਜਿੱਤ ਪ੍ਰਾਪਤ ਕਰਵਾਈ ਗਈ ਹੈ।

ਜਿਸ ਦਾ ਉਹ ਉਨ੍ਹਾਂ ਦਾ ਧੰਨਵਾਦ ਵੀ ਕਰਦੇ ਹਨ ਜੀਵਨਜੋਤ ਕੌਰ (Jeevanjot Kaur)  ਵੱਲੋਂ ਲਗਾਤਾਰ ਹੀ ਹੁਣ ਪੰਜਾਬ ਦੀ ਨਵੀਂ ਕੈਬਨਟ ਦੀ ਗੱਲ ਕੀਤੀ ਗਈ ਅਤੇ ਕਿਹਾ ਗਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਬਹੁਤ ਸਾਰਾ ਮਾਣ ਸਤਿਕਾਰ ਦਿੱਤਾ ਹੈ ਅਗਰ ਉਨ੍ਹਾਂ ਨੂੰ ਕਿਸੇ ਵੀ ਹੋਰ ਪੱਧਰ ਤੇ ਬਿਠਾਉਂਦੇ ਨੇ ਉੱਥੇ ਵੀ ਉਹ ਆਪਣੇ ਦਿਲ ਦਿਨ ਰਾਤ ਇੱਕ ਕਰਕੇ ਅਤੇ ਲੋਕਾਂ ਦੇ ਲਈ ਹਮੇਸ਼ਾ ਹੀ ਆਵਾਜ਼ ਚੁੱਕਦੇ ਰਹਿਣਗੇ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (Aam Aadmi Party)  ਵੱਲੋਂ ਇਕ 12 ਲੋਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਜੀਵਨਜੋਤ ਕੌਰ (Jeevanjot Kaur)  ਨੂੰ ਸਕੂਲ ਐਜੂਕੇਸ਼ਨ ਦਾ ਮੰਤਰਾਲਾ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਉਥੇ ਹੀ ਹੁਣ 16 ਤਰੀਕ ਵਾਲੇ ਦਿਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਨੂੰ ਜੋ ਆਸਾਂ ਉਮੀਦਾਂ ਹਨ। ਉਸ ਉੱਤੇ ਵੀ ਖਰੇ ਉਤਰਨ ਦੀ ਕੋਸ਼ਿਸ਼ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਲੋਕਾਂ ਦੇ ਹਿੱਤ ਵਿੱਚ ਕਿੰਨਾ ਕੁ ਕੰਮ ਕਰਦੀ ਹੈ ਜਾਂ ਰਿਵਾਇਤੀ ਪਾਰਟੀਆਂ ਵੱਲੋਂ ਜਿਸ ਤਰ੍ਹਾਂ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਸੀ ਉਸ ਤਰ੍ਹਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Scroll to Top