Site icon TheUnmute.com

ਸਰਦ ਰੁੱਤ ਇਜਲਾਸ: ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

Winter Session

ਚੰਡੀਗੜ੍ਹ, 04 ਦਸੰਬਰ 2023: ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਰਮਿਆਨ ਅੱਜ ਸਰਦ ਰੁੱਤ ਇਜਲਾਸ (Winter Session) ਦਾ ਪਹਿਲਾ ਦਿਨ ਸ਼ੁਰੂ ਹੋਣ ਤੋਂ ਬਾਅਦ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਇਜਲਾਸ (Winter Session) ਸ਼ੁਰੂ ਹੁੰਦੇ ਹੀ ਐਨਡੀਏ ਦੇ ਸੰਸਦ ਮੈਂਬਰਾਂ ਨੇ ਤਾੜੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਮੋਦੀ ਦੀ ਮੌਜੂਦਗੀ ‘ਚ ਲੋਕ ਸਭਾ ‘ਚ ‘ਤੀਜੀ ਬਾਰ ਮੋਦੀ ਸਰਕਾਰ’ ਅਤੇ ‘ਬਾਰ ਬਾਰ ਮੋਦੀ ਸਰਕਾਰ’ ਦੇ ਨਾਅਰੇ ਲਾਏ ਗਏ। ਸੰਸਦ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਦੇ ਦਫ਼ਤਰ ਵਿੱਚ ਸਰਬ ਪਾਰਟੀ ਬੈਠਕ ਹੋ ਰਹੀ ਹੈ। ਅੱਜ ਇਜਲਾਸ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਭਾਜਪਾ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਮੱਧ ਪ੍ਰਦੇਸ਼ ਵਿੱਚ ਭਾਜਪਾ ਭਾਰੀ ਬਹੁਮਤ ਹਾਸਲ ਕਰਕੇ 163 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ। ਜਦਕਿ ਰਾਜਸਥਾਨ ਵਿੱਚ ਭਾਜਪਾ ਨੇ 115 ਸੀਟਾਂ ਜਿੱਤੀਆਂ ਹਨ। ਭਾਜਪਾ ਨੇ ਛੱਤੀਸਗੜ੍ਹ ‘ਚ 54 ਸੀਟਾਂ ਜਿੱਤ ਕੇ ਸੱਤਾ ‘ਤੇ ਕਾਬਜ਼ ਹੋਣ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਤੇਲੰਗਾਨਾ ਵਿੱਚ ਕਾਂਗਰਸ ਨੇ 64 ਸੀਟਾਂ ਜਿੱਤੀਆਂ ਹਨ। ਮਿਜ਼ੋਰਮ ਚੋਣਾਂ 2023 ਦੀਆਂ ਵੋਟਾਂ ਦੀ ਗਿਣਤੀ ਅੱਜ ਸ਼ੁਰੂ ਹੋ ਗਈ ਹੈ।

Exit mobile version