6 ਦਸੰਬਰ 2024: ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਵਿੱਚ ਕੱਲ੍ਹ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 10 ਦਸੰਬਰ ਤੋਂ ਬਾਅਦ ਦਿੱਲੀ ਸਣੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ।
read more: Weather: ਭਾਰਤੀ ਮੌਸਮ ਵਿਭਾਗ ਅਨੁਸਾਰ ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ‘ਚ ਠੰਢ ਦਾ ਪ੍ਰਭਾਵ ਹੋ ਸਕਦਾ ਹੋਰ ਤੇਜ਼
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 7 ਦਸੰਬਰ ਦੀ ਰਾਤ ਤੋਂ ਸਰਗਰਮ ਹੋਵੇਗੀ। ਇਸ ਦਾ ਅਸਰ ਹਿਮਾਲੀਅਨ ਖੇਤਰਾਂ ਅਤੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਤੇ ਪਵੇਗਾ।
ਬਰਫ਼ਬਾਰੀ ਅਤੇ ਮੀਂਹ: ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸ਼ੀਤ ਲਹਿਰ: ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਸੀਤ ਲਹਿਰ ਵਧੇਗੀ।
ਸੰਘਣੀ ਧੁੰਦ: ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਖੇਤਰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਨਾਲ ਪ੍ਰਭਾਵਿਤ ਹੋਣਗੇ।