ਮੋਹਾਲੀ 10 ਅਗਸਤ 2022: ਆਮ ਆਦਮੀ ਪਾਰਟੀ ਦੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਕਲੀਨਿਕ ਫੇਸ 5 ਦੇ ਦੌਰੇ ਉਪਰੰਤ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੁਲ੍ਹਣ ਦੇ ਨਾਲ ਪੰਜਾਬ ਵਾਸੀਆਂ ਨੂੰ ਵੱਡੇ ਪੱਧਰ ਉਤੇ ਸਿਹਤ ਸਹੂਲਤਾਂ ਮਿਲਣਗੀਆਂ ।
ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿੱਚ ਖੁੱਲ ਰਹੇ ਆਮ ਆਦਮੀ ਕਲੀਨਿਕ ਜਿਸ ਦਾ ਰਸ਼ਮੀ ਉਦਘਾਟਨ 15 ਅਗਸਤ ਨੂੰ ਕੀਤਾ ਜਾ ਰਿਹਾ ਹੈ । ਫੇਸ -5 ਵਿਖੇ ਸ਼ੁਰੂ ਹੋ ਰਹੇ ਇਸ ਆਮ ਆਦਮੀ ਕਲੀਨਿਕ ਵਿਚ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੁੱਢਲੇ ਦੌਰ ਵਿਚ ਜਿੰਨੀਆਂ ਦਵਾਈਆਂ ਦੀ ਜ਼ਰੂਰਤ ਹੈ, ਉਹ ਵੀ ਮੰਗਵਾ ਲਈਆਂ ਗਈਆਂ ਹਨ ।
ਇਸਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਾਸੀ ਹੁਣ ਬਿਮਾਰੀ ਦੀ ਹਾਲਤ ਵਿਚ ਆਪਣੇ ਨੇੜਲੇ ਆਮ ਆਦਮੀ ਕਲੀਨਿਕ ਵਿੱਚ ਆਪਣਾ ਇਲਾਜ ਕਰਵਾ ਸਕਣਗੇ ।ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਹਿਲਾਂ ਹੀ ਆਮ ਆਦਮੀ ਕਲੀਨਿਕ ਫੇਜ਼ -5 ਦੀ ਸ਼ੁਰੂਆਤ ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵੀ ਫੇਸ -5 ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਸੀ ।
ਉਸ ਵੇਲੇ ਵਿਧਾਇਕ ਕੁਲਵੰਤ ਸਿੰਘ ਦੀ ਤਰਫੋਂ ਆਮ ਆਦਮੀ ਕਲੀਨਿੰਕ ਸਬੰਧੀ ਵਿਸਥਾਰਤ ਜਾਣਕਾਰੀ ਦੇ ਬਾਰੇ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਸੀ ।
ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ , ਪਰਮਜੀਤ ਸਿੰਘ ਚੌਹਾਨ , ਸਟੇਟ ਐਵਾਰਡੀ ਫੂਲਰਾਜ ਸਿੰਘ , ਅਕਵਿੰਦਰ ਸਿੰਘ ਗੋਸਲ , ਆਰ .ਪੀ . ਸ਼ਰਮਾ , ਜਸਪਾਲ ਸਿੰਘ ਮਟੌਰ , ਗੁਰਮੀਤ ਸਿੰਘ ਕੌਂਸਲਰ , ਤਰਲੋਚਨ ਸਿੰਘ , ਡਾ. ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਪ ਸਮਰਥਕ ਹਾਜ਼ਰ ਸਨ ।