Mohali

ਮੋਹਾਲੀ ਲਈ ਦਿੱਤੇ ਪ੍ਰਾਜੈਕਟਾਂ ਨਾਲ ਵੱਡੇ ਪੱਧਰ ‘ਤੇ ਮਿਲੇਗੀ ਮੋਹਾਲੀ ਵਾਸੀਆਂ ਨੂੰ ਬੇਰੁਜ਼ਗਾਰੀ ਤੋਂ ਨਿਜਾਤ: ਕੁਲਵੰਤ ਸਿੰਘ

ਮੋਹਾਲੀ 18 ਜੁਲਾਈ 2022: ਪੰਜਾਬ ਸਰਕਾਰ ਦੀ ਤਰਫੋਂ ਮੋਹਾਲੀ (Mohali) ਨਿਵਾਸੀਆਂ ਦੇ ਲਈ ਜਿੰਨੇ ਪ੍ਰਾਜੈਕਟ ਅਤੇ ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਇਨ੍ਹਾਂ ਦੇ ਲਾਗੂ ਹੋਣ ਦੇ ਨਾਲ ਵੱਡੇ ਪੱਧਰ ਉਤੇ ਮੋਹਾਲੀ ਨਿਵਾਸੀਆਂ ਨੂੰ ਬੇਰੁਜ਼ਗਾਰੀ ਤੋਂ ਨਿਜਾਤ ਮਿਲੇਗੀ । ਇਸ ਗੱਲ ਦਾ ਪ੍ਰਗਟਾਵਾ ‘ਆਪ’ ਦੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ।

ਵਿਧਾਇਕ ਕੁਲਵੰਤ ਸਿੰਘ (Kulwant Singh) ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ‘ਆਪ’ ਦੀ ਸਰਕਾਰ ਵਲੋਂ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਸਮਾਂ-ਬੱਧ ਢੰਗ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਈ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਇਸਦਾ ਲਾਭ ਮਿਲ ਸਕੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ। ਇਨ੍ਹਾਂ ਲੋਕਾਂ ਨੂੰ ਬਹੁਤ ਵਾਰ ਆਪਣੇ ਕੰਮਾਂ ਲਈ ਇਧਰ-ਉੱਧਰ ਭਟਕਣਾ ਪੈਂਦਾ ਸੀ।

ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਗ਼ਰੀਬ ਤੇ ਮਿਹਨਤੀ ਸਮਾਜ ਨਾਲ ਹਰ ਸਮੇਂ ਉਨ੍ਹਾਂ ਨਾਲ ਖੜ੍ਹੀ ਹੈ। ਇਸ ਮੌਕੇ ਤੇ ਕੁਲਵੰਤ ਸਿੰਘ ਦੇ ਨਾਲ ਕੁਲਦੀਪ ਸਿੰਘ ਸਮਾਣਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਡਾ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ- ਆਰਪੀ ਸ਼ਰਮਾ , ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਸਮੇਤ ਵੱਡੀ ਗਿਣਤੀ ਵਿੱਚ ‘ਆਪ’ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ ।

Scroll to Top