TheUnmute.com

ਜ਼ਿਲ੍ਹਾ ਪ੍ਰਸ਼ਾਸਨ ਦੀ ਸੂਝ-ਬੂਝ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲੱਗਿਆ ਧਰਨਾ ਸਮਾਪਤ

ਚੰਡੀਗੜ੍ਹ 29 ਅਕਤੂਬਰ 2022: ਬੀਤੇ ਦਿਨ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਦੇ ਆਗੂਆਂ ਵਿਚਾਲੇ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ | ਕਿਸਾਨਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ ਅੱਜ 21ਵੇਂ ਦਿਨ “ਜੇਤੂ ਰੈਲੀ” ਤੋਂ ਬਾਅਦ ਸਮਾਪਤ ਹੋ ਜਾਵੇਗਾ |

ਜਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਪੱਕਾ ਮੋਰਚਾ ਦੀਨੋ ਭਖਦਾ ਜਾ ਰਿਹਾ ਸੀ | ਕਿਸਾਨਾਂ ਦੇ ਮੁੱਦਿਆਂ ਦੇ ਹੱਲ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਸਿੰਘ ਜ਼ੋਰਵਾਲ, ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਪਿਛਲੇ ਕਾਫੀ ਦਿਨਾਂ ਤੋਂ ਕਿਸਾਨ ਆਗੂਆਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ |

 

ਇਸ ਦੌਰਾਨ ਸੰਗਰੂਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਚੱਲੀ, ਆਖ਼ਿਰਕਾਰ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਮਨਾ ਲਿਆ |ਜ਼ਿਲ੍ਹਾ ਪੁਲਿਸ ਸੰਗਰੂਰ ਪ੍ਰਸ਼ਾਸਨ ਦੀ ਸੂਝ-ਬੂਝ ਨਾਲ ਰੰਗ ਲਿਆਈ ਅਤੇ ਕਿਸਾਨਾਂ ਦੇ ਪੱਕੇ ਮੋਰਚੇ ਦੀ ਸਮਾਪਤੀ ਸੰਭਵ ਹੋਈ |

ਇਸਦੇ ਨਾਲ ਹੀ ਅੱਜ ਪੰਜਾਬ ਸਰਕਾਰ ਵੱਲੋਂ ਮੰਗਾਂ ਲਾਗੂ ਕਰਨ ਦਾ ਲਿਖ਼ਤੀ ਵਾਅਦਾ ਕਰਨ ‘ਤੇ ਪੱਕੇ ਮੋਰਚੇ ਦੀ ਸਮਾਪਤੀ ਤੇ 21ਵੇਂ ਦਿਨ “ਜੇਤੂ ਰੈਲੀ” ਦੌਰਾਨ ਵਿਸ਼ਾਲ ਇੱਕਠ ਦੌਰਾਨ ਸਰਕਾਰ ਦੇ ਨੁਮਾਇੰਦੇ ਐਸਡੀਐਮ ਸਾਹਿਬ ਵੱਲੋਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਅਤੇ ਮੋਰਚੇ ਵਿੱਚ ਸ਼ਹੀਦ ਕਿਸਾਨਾਂ ਲਈ ਮੁਆਵਜ਼ਾ ਦੇਣ ਲਈ ਸੂਬਾ ਕਮੇਟੀ ਨੂੰ ਚੈੱਕ ਦਿੱਤਾ ਗਿਆ।

Exit mobile version