July 7, 2024 7:44 pm
amritsar

ਅੰਮ੍ਰਿਤਸਰ ਦੀ ਮਸ਼ਹੂਰ ਵੱਲਾ ਮੰਡੀ ‘ਚ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ 8 ਦਸੰਬਰ 2021 : ਪੰਜਾਬ ਸਰਕਾਰ ਦੇ ਪੰਜਾਬ ਪੁਲਸ ਵੱਲੋਂ ਪੰਜਾਬ ਵਿਚ ਲਾਅ ਐਂਡ ਆਰਡਰ ਮੇਨਟੇਨ ਰੱਖਣ ਦੇ ਲੱਖਾਂ ਦਾਅਵੇ ਕੀਤੇ ਜਾ ਰਹੇ ਹਨ ਅਤੇ ਇਹ ਦਾਅਵੇ ਜ਼ਮੀਨੀ ਪੱਧਰ ਤੇ ਕਿੰਨੀ ਸੱਚਾਈ ਬਿਆਨ ਕਰਦਾ ਹੈ, ਇਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ ਦੀ ਵੱਲਾ ਮੰਡੀ ਦੀਆਂ ਹੈ ਜਿੱਥੇ ਸਵੇਰੇ ਵੇਲੇ ਇਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਪੁਲਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ,
ਅੰਮ੍ਰਿਤਸਰ ਵਿੱਚ ਸਵੇਰ ਵੇਲੇ ਸਭ ਤੋਂ ਜ਼ਿਆਦਾ ਭੀੜ ਭਾੜ ਵਾਲੀ ਜਗ੍ਹਾ ਮੰਨੀ ਜਾਂਦੀ ਵੱਲਾ ਮੰਡੀ ‘ਚ ਅੱਜ ਸਵੇਰੇ ਇਕ ਔਰਤ ਦਾ ਕਤਲ ਹੋ ਗਿਆ ਅਤੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ, ਇਸ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲਸ ਪਹੁੰਚੀ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ,

ਮ੍ਰਿਤਕ ਔਰਤ ਦੀ ਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਔਰਤ ਦਾ ਨਾਮ ਗੁਰਪ੍ਰੀਤ ਕੌਰ ਹੈ ਅਤੇ ਇਹ ਨਸ਼ੇ ਦੀ ਆਦੀ ਸੀ ਪਰ ਜਿਸ ਤਰ੍ਹਾਂ ਇਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਉਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ, ਦੂਜੇ ਪਾਸੇ ਇਸ ਮਾਮਲੇ ਚ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਵੇਰ ਵੇਲੇ ਅੰਮ੍ਰਿਤਸਰ ਦੀ ਵੱਲਾ ਮੰਡੀ ਵਿਚ ਗੁਰਪ੍ਰੀਤ ਨਾਮਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾਰੀ ਅਤੇ ਮ੍ਰਿਤਕ ਔਰਤ ਦੇ ਪਤੀ ਦੀ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ ਤੇ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ,