Gole Wala police station

ਫਰੀਦਕੋਟ ਦੇ ਗੋਲੇਵਾਲਾ ਥਾਣੇ ‘ਚ ਮਹਿਲਾ SHO ਨੂੰ ਲੱਗੀ ਗੋਲੀ, ਹਾਲਤ ਗੰਭੀਰ

ਚੰਡੀਗੜ੍ਹ, 5 ਮਈ 2023: ਫਰੀਦਕੋਟ ਦੇ ਗੋਲੇਵਾਲਾ ਥਾਣੇ (Gole Wala police station) ਵਿੱਚ ਮਹਿਲਾ ਥਾਣਾ ਇੰਚਾਰਜ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਛਾਤੀ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਈ ਸਬ-ਇੰਸਪੈਕਟਰ ਜੋਗਿੰਦਰ ਕੌਰ ਨੂੰ ਪਹਿਲਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਡੀ.ਐੱਮ.ਸੀ. ਰੈਫਰ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਦੀ ਪੁਸ਼ਟੀ ਫਰੀਦਕੋਟ ਦੇ ਐੱਸ.ਪੀ. ਜਸਮੀਤ ਸਿੰਘ ਵੱਲੋਂ ਕੀਤੀ ਗਈ ਹੈ । ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਨੂੰ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਗੋਲੀ ਲੱਗੀ ਹੈ | ਹਾਦਸਾ ਬੀਤੀ ਰਾਤ 2.30 ਵਜੇ ਉਸ ਸਮੇਂ ਵਾਪਰਿਆ ਜਦੋਂ ਜੋਗਿੰਦਰ ਕੌਰ ਆਪਣੀ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ। ਫਿਲਹਾਲ ਉਂਨ੍ਹਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦਈਏ ਕਿ ਜੋਗਿੰਦਰ ਕੌਰ ਨੂੰ ਇੱਕ ਮਹੀਨਾ ਪਹਿਲਾਂ ਗੋਲੇਵਾਲ ਚੌਕੀ (Gole Wala police station) ਦਾ ਐਸਐਚਓ ਬਣਾਇਆ ਗਿਆ ਸੀ।

Scroll to Top