Site icon TheUnmute.com

ਘਰੇਲੂ ਹਿੰਸਾ ਦੀ ਰੋਕਥਾਮ ਲਈ ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ: ਰਾਜ ਲਾਲੀ ਗਿੱਲ

domestic violence

ਚੰਡੀਗੜ੍ਹ, 21 ਨਵੰਬਰ 2024: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ (Domestic Violence) ਦੀ ਰੋਕਥਾਮ ਐਕਟ 2005 ਅਤੇ ਵਰਕਪਲੇਸ ‘ਤੇ ਸਰੀਰਕ ਸ਼ੋਸ਼ਣ ਦੀ ਰੋਕਥਾਮ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ ਹੈ। ਮੋਹਾਲੀ ਵਿਖੇ ਰਤਨ ਕਾਲਜ ਆਫ਼ ਨਰਸਿੰਗ ‘ਚ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ (Raj Lali Gill) ਨੇ ਵਿਦਿਆਰਥਣਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ ਤਾਂ ਜੋ ਅਸੀਂ ਆਪਣੇ ਆਪ ਨੂੰ ਕਈਆਂ ਦੁਸ਼ਵਾਰੀਆਂ ਤੋਂ ਬਚ ਸਕਦੇ ਹਾਂ |

ਰਾਜ ਲਾਲੀ ਗਿੱਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਘਰੇਲੂ ਹਿੰਸਾ ਐਕਟ, 2005 ਅਤੇ ਵਰਕਪਲੇਸ ‘ਤੇ ਸਰੀਰਕ ਸ਼ੋਸ਼ਣ ਦੀ ਰੋਕਥਾਮ ਐਕਟ, 2013 ਨੂੰ ਲਾਗੂ ਕੀਤਾ ਹੈ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਹਿੰਸਾ ਦਾ ਸਭ ਤੋਂ ਵੱਧ ਸ਼ਿਕਾਰ ਔਰਤਾਂ ਹੁੰਦੀਆਂ ਹਨ। ਉਨ੍ਹਾਂ ਨੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਾਨੂੰਨੀ ਮੱਦਦ ਅਤੇ ਤਰੀਕਿਆਂ ਬਾਰੇ ਜਾਗਰੂਕ ਕੀਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਘਰੇਲੂ ਹਿੰਸਾ (Domestic Violence) ਦੀਆਂ ਸ਼ਿਕਾਰ ਔਰਤਾਂ ਦੀ ਮੱਦਦ ਲਈ ਪੰਜਾਬ ‘ਚ ਸਖੀ ਵਨ ਸਟਾਪ ਸੈਂਟਰ ਖੋਲ੍ਹਿਆ ਹੈ ਜਿੱਥੇ ਘਰੇਲੂ ਹਿੰਸਾ ਦੀਆਂ ਸ਼ਿਕਾਰ ਔਰਤਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਕੰਮ ਵਾਲੀ ਥਾਂ ’ਤੇ ਔਰਤਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਉਕਤ ਐਕਟ ਤਹਿਤ ਕਮੇਟੀ ਦਾ ਗਠਨ ਕਰਨਾ ਜ਼ਰੂਰੀ ਹੈ। ਜਿਸ ਨੂੰ ਜੇਕਰ ਅਜਿਹੀ ਘਟਨਾ ਵਾਪਰਦੀ ਹੈ ਤਾਂ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀਰਾਜ ਲਾਲੀ ਗਿੱਲ ਨੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਕਿਤਾਬਚਾ ਵੀ ਜਾਰੀ ਕੀਤਾ, ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰੁਪਿੰਦਰਪਾਲ ਕੌਰ ਨੇ ਘਰੇਲੂ ਹਿੰਸਾ ਐਕਟ 2005 ਅਤੇ ਸਰੀਰਕ ਸ਼ੋਸ਼ਣ ਦੀ ਰੋਕਥਾਮ ਬਾਰੇ ਇੱਕ ਕਿਤਾਬਚਾ ਵੀ ਜਾਰੀ ਕੀਤਾ।

Exit mobile version